08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬ੍ਰਾਹਮਣ ਸਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬ੍ਰਾਹਮਣ ਸਭਾ ਫ਼ਰੀਦਕੋਟ ਦੀ ਮੀਟਿੰਗ ਪ੍ਰਧਾਨ ਸੁਖਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ਰਧਾਲੂ ਸੱਜਣਾਂ ਦੇ ਸਹਿਯੋਗ ਨਾਲ ਚਿਰੰਜੀਵੀ ਭਿਰਗੂਨੰਦਨ ਭਗਵਾਨ ਪਰਸ਼ੂਰਾਮ ਜੀ ਦੀ ਜੈਅੰਤੀ ਸਮਾਗਨ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਮੰਦਰ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਵਿਖੇ ਕਰਵਾਉਣ ਸਬੰਧੀ ਫ਼ੈਸਲਾ ਲਿਆ ਗਿਆ | ਪ੍ਰਧਾਨ ਸੁਖਦੇਵ ਸ਼ਰਮਾ ਨੇ ਦੱਸਿਆ ਕਿ ਹਵਨ ਯੱਗ ਸਵੇਰੇ 8 ਤੋਂ 9 ਵਜੇ ਤੱਕ ਅਤੇ ਭਜਨ ਕੀਰਤਨ 9:30 ਤੋਂ 11:30 ਵਜੇ ਤੱਕ ਕੀਤਾ ਜਾਵੇਗਾ | ਉਨ੍ਹਾਂ ਸ਼ਰਧਾਲੂਆਂ ਨੂੰ ਬੇਨਤੀ ਕੀਤੀ ਕਿ ਉਹ ਸਮੇਂ ਸਿਰ ਪਹੁੰਚਣ | ਇਸ ਮੌਕੇ ਸੁਖਮੰਦਰਪਾਲ ਸ਼ਰਮਾ, ਪਵਨ ਸ਼ਰਮਾ, ਰਾਮ ਕਿ੍ਸ਼ਨ ਸ਼ਰਮਾ, ਪ੍ਰਦੀਪ ਸ਼ਰਮਾ, ਗੋਬਿੰਦ ਰਾਮ ਸ਼ਰਮਾ, ਅਦਰਸ਼ ਦੇਵਗਨ, ਭਵਾਨੀ ਸੰਕਰ, ਡਾ. ਬਲਜੀਤ ਸ਼ਰਮਾ, ਨਰਿੰਦਰ ਸ਼ਰਮਾ, ਹਰਬੰਸ ਲਾਲ ਸ਼ਰਮਾ, ਵਿਨੋਦ ਕੁਮਾਰੀ, ਸੀਲਾ ਦੇਵੀ, ਕਮਲ ਗੌਤਮ, ਬਲਵਿੰਦਰ ਸੱਚਦੇਵਾ ਅਤੇ ਬਲਵਿੰਦਰ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਔਲਖ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਸਮਾਪਤ
Ad Position 24