ਕੋਟਕਪੂਰਾ, 15 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਰੋਡ ਵਿਖੇ ਸਥਿਤ ਵਿੱਦਿਅਕ ਸੰਸਥਾ ਡੀ.ਸੀ.ਐਮ. ਸਕੂਲ ਕੋਟਕਪੂਰਾ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 'ਸ੍ਰੀ ਜਪੁਜੀ ਸਾਹਿਬ' ਜੀ ਦੇ ਪਾਠ ਨਾਲ ਕੀਤੀ ਗਈ | ਬੇਮੌਸਮੀ ਬਰਸਾਤ ਕਾਰਨ ਕਿਸਾਨ ਭਰਾਵਾਂ ਦੀ ਫ਼ਸਲ ਦੀ ਸਲਾਮਤੀ ਲਈ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਅਰਦਾਸ ਕੀਤੀ ਗਈ | ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਝਾਕੀਆਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਦਸਤਾਰ ਸਜਾਉਣ, ਵਿਦਿਆਰਥਣਾਂ ਵਲੋਂ ਪਰਾਂਦਾ ਪਾ ਕੇ ਗੁੱਤ ਗੁੰਦਣ ਦੇ ਮੁਕਾਬਲੇ ਵੀ ਸ਼ਾਮਲ ਸਨ | ਇਸ ਤੋਂ ਇਲਾਵਾ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਤਿਆਰ ਕੀਤੇ ਭੋਜਨ ਦੀ ਸਟਾਲ ਵੀ ਲਗਾਈ ਗਈ | ਵਿਦਿਆਰਥੀਆਂ ਲਈ ਗੇਮਾਂ ਖੇਡਣ ਦਾ ਪ੍ਰਬੰਧ ਵੀ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੀਨਾਕਸੀ ਸ਼ਰਮਾ ਵਲੋਂ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਤੇ ਸਭ ਨੂੰ ਵਧਾਈ ਦਿੱਤੀ | ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਪਿ੍ੰਸੀਪਲ ਵਲੋਂ ਤੋਹਫ਼ੇ ਵੀ ਦਿੱਤੇ ਗਏ | ਇਸ ਤਿਉਹਾਰ ਤੇ ਸਭ ਦੇ ਉਤਸ਼ਾਹ ਨੇ ਸਕੂਲ ਦੇ ਮਾਹੌਲ ਨੂੰ ਵੱਖਰਾ ਰੰਗ ਦਿੱਤਾ |