08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 16-04-2026
ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਦਾ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਦੱਸਿਆ ਕਿ ਅੱਠਵੀ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ 'ਚੋਂ ਗੁਰਪੂਜਨ ਕੌਰ ਸਪੁੱਤਰੀ ਬਲਰਾਜ ਸਿੰਘ ਪਹਿਲੇ, ਵੀਰਪਾਲ ਕੌਰ ਪੁੱਤਰੀ ਸੁਰਜੀਤ ਸਿੰਘ ਦੂਜੇ, ਜੈਸਮੀਨ ਕੌਰ ਪੁੱਤਰੀ ਗੁਰਲਾਲ ਸਿੰਘ ਤੀਜੇ ਤੇ ਹਰਪ੍ਰੀਤ ਕÏਰ ਪੁੱਤਰੀ ਭਿੰਦਰ ਸਿੰਘ ਆਦਿ ਸਾਰੇ ਵਿਦਿਆਰਥੀਆਂ ਨੇ ਵਧੀਆ ਨੰਬਰ ਲੈਣ ਕਰਕੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਜਮਾਤ ਦੇ ਇੰਚਾਰਜ ਗੁਰਮੀਤ ਕੌਰ, ਬੱਚਿਆਂ ਅਤੇ ਉਨ੍ਹਾਂਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਾਰਾ ਸਟਾਫ ਅਤੇ ਬੱਚਿਆਂ ਦੇ ਮਾਪੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ.ਸੀ.ਐਮ.ਇੰਟਰਨੈਸਨਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ
Ad Position 24