08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵੱਡੀਆਂ ਸਮੱਸਿਆਵਾਂ 'ਚ ਘਿਰਿਆ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ

Ad Position 21
No active advertisement
ਅਜੀਤ ਡੈਸਕ 16-04-2026
ਜੈਤੋ, 15 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਜਨਰੇਟਰ ਦੀ ਕਮੀ ਕਾਰਨ ਸਿਹਤ ਸੇਵਾਵਾਂ 'ਤੇ ਗੰਭੀਰ ਅਸਰ ਪੈ ਰਿਹਾ ਹੈ | ਬਿਜਲੀ ਜਾਣ ਦੀ ਸਥਿਤੀ 'ਚ ਹਸਪਤਾਲ ਦਾ ਕੰਮਕਾਜ ਪ੍ਰਭਾਵਿਤ ਹੋ ਜਾਂਦਾ ਹੈ, ਜਿਸ ਨਾਲ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਦੋਂ ਵੀ ਬਿਜਲੀ ਬੰਦ ਹੁੰਦੀ ਹੈ ਤਾਂ ਹਸਪਤਾਲ 'ਚ ਇਲਾਜੀ ਸਹੂਲਤਾਂ ਠੱਪ ਹੋ ਜਾਂਦੀਆਂ ਹਨ | ਐਮਰਜੈਂਸੀ ਕੇਸਾਂ 'ਚ ਡਾਕਟਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਮਰੀਜ਼ਾਂ ਦੀ ਜ਼ਿੰਦਗੀ ਨੂੰ ਖਤਰਾ ਬਣ ਸਕਦਾ ਹੈ | ਇਸ ਤੋਂ ਇਲਾਵਾ ਮਿ੍ਤਕ ਦੇਹ ਨੂੰ ਸੰਭਾਲ ਕੇ ਰੱਖਣ ਲਈ ਵੀ ਜਨਰੇਟਰ ਦੀ ਲੋੜ ਹੁੰਦੀ ਹੈ, ਪਰ ਇਸ ਦੀ ਗੈਰਹਾਜ਼ਰੀ ਕਾਰਨ ਮਿ੍ਤਕ ਸਰੀਰਾਂ ਨੂੰ ਹੋਰ ਹਸਪਤਾਲਾਂ 'ਚ ਭੇਜਣਾ ਪੈਂਦਾ ਹੈ, ਜੋ ਕਿ ਪਰਿਵਾਰਾਂ ਲਈ ਹੋਰ ਦੁੱਖਦਾਈ ਤੇ ਪ੍ਰੇਸ਼ਾਨੀ ਵਾਲੀ ਗੱਲ ਬਣ ਜਾਂਦੀ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਸਮੱਸਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ, ਪਰ ਹੁਣ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ | ਲੋਕਾਂ ਨੇ ਸਿਹਤ ਵਿਭਾਗ ਤੇ
ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਹਸਪਤਾਲ ਵਿਚ ਜਨਰੇਟਰ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਇਸ ਸਬੰਧੀ ਡਾ. ਵਰਿੰਦਰ ਕੁਮਾਰ ਐਸ. ਐਮ. ਓ. ਜੈਤੋ ਨੇ ਦੱਸਿਆ ਕਿ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ 'ਚ ਇਕ ਜਰਨੇਟਰ ਹੈ, ਜੋ ਖ਼ਰਾਬ ਹੋਣ ਕਾਰਨ ਬਿਜਲੀ ਜਾਣ ਦੀ ਸਥਿਤੀ ਵਿਚ ਹਸਪਤਾਲ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ, ਇਲਾਜ ਦੌਰਾਨ ਐਮਰਜੈਂਸੀ ਕੇਸਾਂ ਵਿਚ ਡਾਕਟਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਬਿਜਲੀ ਨਾ ਸਮੇਂ ਮਿ੍ਤਕ ਦੇਹ ਨੂੰ ਸੰਭਾਲ ਕੇਂਦਰ ਬੰਦ ਹੋਣ ਦੇ ਖ਼ਤਰੇ ਕਾਰਨ ਮਿ੍ਤਕ ਸਰੀਰ ਨੂੰ ਹੋਰ ਹਸਪਤਾਲਾਂ ਵਿਚ ਭੇਜਣਾ ਪੈਂਦਾ ਹੈ ਜਿਸ ਕਾਰਨ ਡਾਕਰਟੀ ਟੀਮ ਤੇ ਵਾਰਿਸਾਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਐਸ.ਸੀ./ਬੀ.ਸੀ ਯੂਨੀਅਨ ਪੀ. ਆਰ. ਟੀ. ਸੀ. ਡਿਪੂ ਫ਼ਰੀਦਕੋਟ ਨੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24