26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਖਰੀਦ ਸ਼ੁਰੂ ਨਾ ਹੋਣ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 17-04-2026

ਫ਼ਰੀਦਕੋਟ, 16 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਕਣਕ ਦੀ ਖਰੀਦ 15 ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ੁਰੂ ਨਾ ਹੋਣ ਅਤੇ ਖਰੀਦ ਏਜੰਸੀਆਂ ਵਲੋਂ ਮਾਪਦੰਡ ਲਾਉਣ ਦੇ ਵਿਰੋਧ ਵਿਚ ਉਗਰਾਹਾਂ ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਉਪਰੰਤ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ ਤੇ ਝੱਖੜ ਨੇ ਕਣਕ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ | ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਅਤੇ ਹੁਣ ਜਦੋਂ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ ਵਿਚ ਵਿਕਣ ਲਈ ਆ ਰਹੀ ਹੈ ਅਤੇ ਕਣਕ ਦੀ ਖਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਨੱਕੋ ਨੱਕ ਭਰੀਆਂ ਪਈਆਂ ਹਨ ਕਿਉਂਕਿ ਕੇਂਦਰ ਨੇ ਖਰੀਦ 'ਤੇ ਸਖਤ ਸ਼ਰਤਾਂ ਲਗਾਈਆਂ ਹੋਈਆਂ ਹਨ | ਜਿਸ ਕਾਰਨ ਖਰੀਦ ਏਜੰਸੀਆਂ ਵਲੋਂ ਕਣਕ ਖਰੀਦਣ ਤੋਂ ਇਨਕਾਰ ਕੀਤਾ ਹੋਇਆ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗ ਕੀਤੀ ਗਈ ਕਿ ਪਹਿਲਾਂ ਜ਼ਿਆਦਾ ਗਰਮੀ ਪੈਣ ਨਾਲ ਪਿਚਕੇ ਦਾਣੇ ਅਤੇ ਬਾਅਦ ਵਿਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਾਲੇ ਹੋਏ ਦਾਣਿਆਂ ਨੂੰ ਕੁਦਰਤੀ ਆਫ਼ਤ ਐਲਾਨ ਕੇ ਖਰੀਦ ਮਾਪਦੰਡਾਂ ਵਿਚ ਛੋਟ ਕਰਕੇ ਤੁਰੰਤ ਖਰੀਦ ਸ਼ੁਰੂ ਕਰਕੇ ਲਿਫਟਿੰਗ ਤੱਕ ਨਿਰਵਿਘਨ ਰੱਖਿਆ ਜਾਵੇ |

ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਬੀਕੇਯੂ ਉਗਰਾਹਾਂ, ਮੱਖਣ ਸਿੰਘ ਜ਼ਿਲ੍ਹਾ ਆਗੂ ਬੀਕੇਜੂ ਰਾਜੇਵਾਲ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਲੱਖੋਵਾਲ, ਸੁਖਜਿੰਦਰ ਸਿੰਘ ਤੂੰਬੜਭੰਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਡਕੌਂਦਾ ਬੁਰਜ ਗਿੱਲ, ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ, ਸੁਖਦੇਵ ਸਿੰਘ ਬੱਬੀ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਵੀਰੇ ਆਲਾ ਜ਼ਿਲ੍ਹਾ ਖਜ਼ਾਨਚੀ ਬੀਕੇਯੂ ਏਕਤਾ ਮਾਲਵਾ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਕਾਦੀਆਂ, ਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਡਕੌਂਦਾ ਧਨੇਰ, ਗੁਰਚਰਨ ਸਿੰਘ ਨੱਥਲਵਾਲਾ ਜ਼ਿਲ੍ਹਾ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ ਆਦਿ ਵੀ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਦੋ ਗੁੱਟਾਂ ਵਿਚਕਾਰ ਹੋਈ ਘਮਾਸਾਣ ਲੜਾਈ ਅਗਲੀ ਖ਼ਬਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਸਰਕਾਰ ਬਿਲਕੁਲ ਬੇਵੱਸ-ਸੂਬਾ ਸਿੰਘ ਬਾਦਲ
Ad Position 24