26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੇਂਦਰੀ ਜੇਲ੍ਹ 'ਚ ਦੋ ਗੁੱਟਾਂ ਵਿਚਕਾਰ ਹੋਈ ਘਮਾਸਾਣ ਲੜਾਈ

Ad Position 21
No active advertisement
ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਸਰਬਜੀਤ ਸਿੰਘ)–ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਦੋ ਗੁੱਟਾਂ ਵਿਚਕਾਰ ਘਮਾਸਾਣ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਗੰਭੀਰ ਜ਼ਖ਼ਮੀ ਹਾਲਤ ਵਿਚ ਕੁਝ ਬੰਦੀਆਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਇਸ ਲੜਾਈ ਵਿਚ ਤੇਜ਼ਧਾਰ ਹਥਿਆਰਾਂ ਦੀ ਵੀ ਵਰਤੋਂ ਕੀਤੀ ਗਈ ਹੈ | ਸਿਟੀ ਪੁਲਿਸ ਵਲੋਂ ਦੋਵਾਂ ਧਿਰਾਂ 'ਤੇ ਮਾਮਲਾ ਦਰਜ ਕਰਦੇ ਹੋਏ 19 ਬੰਦੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਹੈ | ਪ੍ਰਾਪਤ ਸੂਚਨਾ ਅਨੁਸਾਰ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਚ ਨਜ਼ਰਬੰਦ ਕੈਦੀ ਅਮਰੀਕ ਸਿੰਘ ਉਰਫ਼ ਸ਼ੇਰੂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਲਤਾਲ ਜ਼ਖ਼ਮੀ ਹਾਲਤ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਜ਼ਖ਼ਮੀ ਹੋਏ ਕੈਦੀ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਹ ਆਪਣੀ ਬੈਰਕ ਵਿਚ ਬੈਠਾ ਸੀ ਤਾਂ ਹਵਾਲਾਤੀ ਪੰਜਾਬ ਸਿੰਘ ਪੁੱਤਰ ਅਮਰਜੀਤ ਸਿੰਘ, ਹਵਾਲਾਤੀ ਸੁਖਚੈਨ ਸਿੰਘ ਪੁੱਤਰ ਗੱਬਰ ਸਿੰਘ, ਕੈਦੀ ਸੋਨੂੰ ਪੁੱਤਰ ਲੱਖਾ ਸਿੰਘ, ਕੈਦੀ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਕੈਦੀ ਅੰਮਿ੍ਤਪਾਲ ਸਿੰਘ ਪੱਤਰ ਹਰਮਨਦੀਪ ਸਿੰਘ, ਹਵਾਲਾਤੀ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ, ਹਵਾਲਾਤੀ ਦਲੇਰ ਸਿੰਘ ਪੁੱਤਰ ਮਹਿੰਦਰ ਸਿੰਘ, ਹਵਾਲਾਤੀ ਅਸ਼ੂ ਪੁੱਤਰ ਪਵਨ ਕੁਮਾਰ, ਹਵਾਲਾਤੀ ਰਵਿੰਦਰਸਿੰਘ ਉਰਫ਼ ਰਵੀ ਪੁੱਤਰ ਕਰਨੈਲ ਸਿੰਘ, ਹਵਾਲਾਤੀ ਅਕਸ਼ੈ ਕੁਮਾਰ ਪੁੱਤਰ ਬਲਵੀਰ ਸਿੰਘ ਅਤੇ ਹਵਾਲਾਤੀ ਕਮਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਇਕੱਠੇ ਹੋ ਕੇ ਉਸ ਦੀ ਬੈਰਕ ਵਿਚ ਵੜ ਕੇ ਉਸਦੀ ਕਥਿਤ ਤੌਰ 'ਤੇ ਸਰੀਏ ਅਤੇ ਤੇਜਧਾਂਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ, ਇੰਵੈਸਟੀਗੇਸ਼ਨ ਵਿੰਗ ਕੇਂਦਰੀ ਜੇਲ੍ਹ, ਫ਼ਰੀਦਕੋਟ ਨੇ ਦੱਸਿਆ ਕਿ ਕੇਂਦਰ ਜੇਲ੍ਹ ਵਿਚ ਦੋ ਗੁੱਟਾਂ ਚਿਵਕਾਰ ਹੋਈ ਲੜਾਈ ਦੌਰਾਨ ਜ਼ਖ਼ਮੀ ਹਾਲਤ ਵਿਚ ਕੁਝ ਬੰਦੀਆਂ ਨੂੰ ਸਥਾਨਕ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਉਕਤ ਕੈਦੀ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 12 ਬੰਦੀਆਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਜ਼ਖ਼ਮੀ ਹਾਲਤ 'ਚ ਦਾਖਲ ਹਵਾਲਾਤੀ ਪੰਜਾਬ ਸਿੰਘ ਦੇ ਬਿਆਨਾਂ 'ਤੇ ਕੈਦੀ ਅਮਰੀਕ ਸਿੰਘ ਸਮੇਤ ਸੱਤ ਬੰਦੀਆਂ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਬਲਤੇਜ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਕੁਲਵਿੰਦਰ ਸਿੰਘ, ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ, ਕੈਦੀ ਗੁਰਦੀਪ ਸਿੰਘ ਉਰਫ਼ ਸੋਹਨ ਪੁੱਤਰ ਜਗਰਾਜ ਸਿੰਘ, ਹਵਾਲਾਤੀ ਰਮਜੋਤ ਸਿੰਘ ਪੁੱਤਰ ਗੁਰਪੀ੍ਰਤ ਸਿੰਘ ਹਵਾਲਾਤੀ ਤਰਸੇਮ ਸਿੰਘ ਪੁੱਤਰ ਨਾਇਬ ਸਿੰਘ ਖ਼ਿਲਾਫ਼ ਵੀ ਕਰਾਸ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਭਗਤੂਆਣਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ
Ad Position 24