26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਘੋੜਾ ਟਰਾਲਾ ਚੋਰੀ ਕਰਨ ਵਾਲਾ ਟਰੇਲਰ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਸਾਦਿਕ ਵਿਖੇ ਇਕ ਘੋੜਾ ਟਰਾਲਾ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਪੁਲਿਸ ਨੇ ਟਰੇਲਰ ਸਮੇਤ ਚੋਰ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਨੇ ਦੱਸਿਆ ਕਿ ਗਿ੍ਫਤਾਰ ਦੋਸ਼ੀ ਦੀ ਪਹਿਚਾਣ ਜੋਗਾ ਸਿੰਘ ਉਰਫ਼ ਜੱਗਾ (49) ਵਜੋਂ ਹੋਈ ਹੈ, ਜੋ ਪ੍ਰੀਤ ਨਗਰ ਸ਼ਿਮਲਾਪੁਰੀ (ਲੁਧਿਆਣਾ) ਦਾ ਰਹਿਣ ਵਾਲਾ ਹੈ | ਉਸ ਦੇ ਅੰਮਿ੍ਤਸਰ ਦਿਹਾਤੀ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਵਾਲੀਆ ਮੰਜਪੁਰ ਅਤੇ ਤਰਨਤਾਰਨ ਦੇ ਪੱਟੀ ਇਲਾਕੇ ਵਿਚ ਵੀ ਠਿਕਾਣੇ ਹੋਣ ਦੀ ਜਾਣਕਾਰੀ ਮਿਲੀ ਹੈ | ਪੁਲਿਸ ਪਾਰਟੀ ਵਲੋਂ ਦੋਸ਼ੀ ਦੇ ਪਾਸੋਂ ਚੋਰੀ ਕੀਤਾ ਗਿਆ ਟਰੇਲਰ ਵੀ ਬਰਾਮਦ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਿ 5-6 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਰਿਲਾਇੰਸ ਪੈਟਰੋਲ ਪੰਪ, ਫ਼ਰੀਦਕੋਟ ਰੋਡ, ਸਾਦਿਕ ਵਿਖੇ ਖੜ੍ਹੇ ਘੋੜਾ ਟਰਾਲੇ ਦੇ ਚੋਰੀ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ | ਇਸ ਸਬੰਧੀ ਟਰਾਲੇ ਦੇ ਮਾਲਕ ਬਿੱਕਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਾਦਿਕ ਵਿਚ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ | ਜਿਸ ਦੌਰਾਨ ਪੁਲਿਸ ਟੀਮਾਂ ਵਲੋਂ ਟੈਕਨੀਕਲ ਇਨਪੁੱਟ ਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ 'ਤੇ ਤਫ਼ਤੀਸ਼ ਕਰਦਿਆਂ ਦੋਸ਼ੀ ਦੀ ਭਾਲ ਕੀਤੀ ਗਈ ਤੇ ਸਾਦਿਕ-ਮੁਕਤਸਰ ਰੋਡ ਤੋਂ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਬਾਅਦ ਵਿਚ ਉਸ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤਾ ਟਰੇਲਰ ਵੀ ਬਰਾਮਦ ਕਰ ਲਿਆ ਗਿਆ | ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਦੋਸ਼ੀ ਪੇਸ਼ੇ ਵਜੋਂ ਟਰੱਕ ਡਰਾਇਵਰ ਵਜੋਂ ਕੰਮ ਕਰਦਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਵਲੋਂ ਇਸ ਤੋਂ ਪਹਿਲਾਂ ਵੀ ਲੁਧਿਆਣਾ, ਰੂਪਨਗਰ ਅÝਤੇ ਬਰਨਾਲਾ ਏਰੀਆ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਸਬੰਧੀ ਇਸ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਕੁੱਲ 10 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ. (ਫਰੀਦਕੋਟ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ ਫ਼ਰੀਦਕੋਟ ਅਤੇ ਥਾਣਾ ਸਾਦਿਕ ਦੀਆਂ ਪੁਲਿਸ ਟੀਮਾਂ ਵਲੋਂ ਦੋਸ਼ੀਆਂ ਨੂੰ ਟਰੇਸ ਕਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡਬਲਜੀਤ ਸਿੰਘ ਧੌਂਸੀ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਅਗਲੀ ਖ਼ਬਰ ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਭਗਤੂਆਣਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ
Ad Position 24