ਬਰਗਾੜੀ, 16 ਅਪ੍ਰੈਲ (ਲਖਵਿੰਦਰ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ 31ਵੇਂ ਜਥੇ ਦੇ 11 ਮੈਂਬਰੀ ਜਥੇ ਨੇ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਵਾਲਾ ਦੀ ਅਗਵਾਈ ਹੇਠ ਬਰਗਾੜੀ ਵਿਖੇ ਪੁਲਿਸ ਨੂੰ ਗਿ੍ਫ਼ਤਾਰੀ ਦਿੱਤੀ | ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਬਹਿਬਲ, ਕੋਟਕਪੂਰਾ ਗੋਲੀਕਾਂਡ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲਿਆ | ਕਾਂਗਰਸ ਤੇ 'ਆਪ' ਪਾਰਟੀ ਨੇ ਇੰਨ੍ਹਾਂ ਮੁੱਦਿਆਂ ਦੇ ਇਨਸਾਫ਼ ਦੇ ਨਾਂਅ 'ਤੇ ਸਰਕਾਰਾਂ ਬਣਾਈਆਂ ਪਰ ਇਨ੍ਹਾਂ ਸਰਕਾਰਾਂ ਨੇ ਇਨਸਾਫ਼ ਦੇਣ ਦੀ ਥਾਂ ਦੋਸ਼ੀਆਂ ਨੂੰ ਹੀ ਬਚਾਉਣ ਦੀ ਕੋਸ਼ਿਸ ਕੀਤੀ | ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ, ਸੁਮੈਧ ਸੈਣੀ, ਡੇਰਾ ਸਿਰਸਾ ਮੁਖੀ ਆਦਿ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ ਤੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ | ਗਿ੍ਫ਼ਤਾਰੀ ਦੇਣ ਵਾਲੇ ਜਥੇ 'ਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ, ਜਸਵੰਤ ਸਿੰਘ ਚੀਮਾ, ਵੀਰ ਸਿੰਘ, ਚਾਂਦ ਮੁਹੰਮਦ, ਮੁਹੰਮਦ ਹਾਫਿਸ, ਮੁਹੰਮਦ ਆਮਿਰ, ਸੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ ਰਣ ਸਿੰਘ ਵਾਲਾ ਆਦਿ ਹਾਜ਼ਰ ਸਨ |