ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ 'ਚ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੌਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈ.ਏ.ਐਸ ਵਲੋਂ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਟੌਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈੱਕ ਵੰਡੇ ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਜ਼ਿਕਰਯੋਗ ਹੈ ਜ਼ਿਲ੍ਹੇ ਦੀਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਨੇ 600/600 ਅੰਕ ਪ੍ਰਾਪਤ ਕਰਕੇ ਪੰਜਾਬ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਨੇ 598/600 ਅੰਕ ਲੈ ਕੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਪੰਜਗਰਾਈਾ ਕਲਾਂ ਅਤੇ ਮੁਸਕਾਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਨੇ 585/600 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦਾ ਅਸਲ ਮੰਤਰ ਹੈ ਅਤੇ ਜ਼ਿਲ੍ਹੇ ਦੇ ਇਹ ਹੋਣਹਾਰ ਵਿਦਿਆਰਥੀ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ, ਜਸਬੀਰ ਸਿੰਘ ਜੱਸੀ, ਪਿ੍ੰ. ਦੀਪਕ ਕੁਮਾਰ, ਹੈਡ ਮਾਸਟਰ ਰਵਿੰਦਰ ਸਿੰਘ, ਸੋਨੀ ਥਾਪਰ, ਕੁਸਮ ਕਾਲੜਾ ਆਦਿ ਹਾਜ਼ਰ ਸਨ |