26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਿਸ਼ਾਨ ਅਕੈਡਮੀ ਔਲਖ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਨਿਸ਼ਾਨ ਅਕੈਡਮੀ ਵਿਖੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿਛਲੇ ਸਾਲਾਂ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕਰਦਿਆਂ ਲੜਕੀਆਂ 'ਚੋਂ ਮਹਿਕਦੀਪ ਕੌਰ ਪੁੱਤਰੀ ਜਗਰੂਪ ਸਿੰਘ ਨੇ 97 ਫ਼ੀਸਦੀ ਅੰਕ ਲੈ ਕੇ ਪਹਿਲਾ, ਲੜਕਿਆਂ ਵਿਚੋਂ ਹਰਸੰਗੀਤ ਸਿੰਘ ਪੁੱਤਰ ਜਸਕਰਨ ਸਿੰਘ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਏਕਮਵੀਰ ਕੌਰ ਪੁੱਤਰੀ ਸੁਖਨੈਬ ਸਿੰਘ ਨੇ 95.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਬਿਨ੍ਹਾਂ ਕਿਸੇ ਟਿਊਸ਼ਨ ਦੇ ਸਿਰਫ਼ ਆਪਣੇ ਅਧਿਆਪਕਾਂ ਦੀ ਆਗਵਾਈ ਅਤੇ ਆਪਣੀ ਅਣਥੱਕ ਮਿਹਨਤ ਸਦਕਾ ਇਹ ਸਫ਼ਲਤਾਵਾਂ ਹਾਸਿਲ ਕੀਤੀਆਂ | ਅਕੈਡਮੀ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ ਲਗਪਗ 15 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਉਂਕਾਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਸਾਰੇ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿੰਡ ਭਗਤੂਆਣਾ 'ਚ ਵਾਲੀਬਾਲ ਟੂਰਨਾਮੈਂਟ ਅਤੇ ਬੱਚਿਆਂ ਦੀਆਂ ਦੌੜਾਂ ਕਰਵਾਈਆਂ
Ad Position 24