26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਿੱਲੀ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਦਸਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਏਕਮਪ੍ਰੀਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਮੰਨਤ ਅਤੇ ਪੁਸ਼ਜੋਤ ਕੌਰ ਨੇ 91.4 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਸਾਂਝੇ ਰੂਪ ਵਿਚ ਹਾਸਿਲ ਕੀਤਾ ਹੈ | ਇੱਥੇ ਜ਼ਿਕਰਯੋਗ ਹੈ ਕਿ ਇਸ ਸਕੂਲ ਦੇ 75 ਫ਼ੀਸਦੀ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ, 70 ਫ਼ੀਸਦੀ ਵਿਦਿਆਰਥੀਆਂ ਨੇ 50 ਫ਼ੀਸਦੀ ਤੋਂ ਵੱਧ ਅੰਕ, 25 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਅਤੇ 9 ਫ਼ੀਸਦੀ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲ਼ਾ, ਪਿ੍ੰਸੀਪਲ ਪਿ੍ਅੰਕਾ ਬਰਾੜ, ਮੁੱਖ ਅਧਿਆਪਕ ਕੁਲਦੀਪ ਸਿੰਘ, ਮੁੱਖ ਅਧਿਆਪਕਾ ਡਿੰਪਲ ਅਤੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਾਡੇ ਯੋਗ ਅਤੇ ਮਿਹਨਤੀ ਅਧਿਆਪਕਾਂ ਦੇ ਟੀਮ ਵਰਕ ਅਤੇ ਲਗਨ ਦਾ ਨਤੀਜਾ ਹਨ |
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ਜੈਤੋ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਔਲਖ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24