ਜੈਤੋ, 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਸਵਤੀ ਜੀਨੀਅਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਨੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ 100 ਪ੍ਰਤੀਸ਼ਤ ਪਾਸ ਦਰ ਪ੍ਰਾਪਤ ਕਰਕੇ ਇਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ | ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ 95 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਪ੍ਰਭਜੋਤਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸ਼੍ਰੇਆ ਨੇ 93 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖ਼ਜ਼ਾਨਚੀ ਅਨਿਲ ਬਾਂਸਲ, ਡਿਪਟੀ ਮੈਨੇਜਰ ਮੁਕੇਸ਼ ਗੋਇਲ, ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ ਅਤੇ ਸਾਹਿਲ ਮਿੱਤਲ ਆਦਿ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਇਸ ਪ੍ਰਾਪਤੀ ਲਈ ਦਿੱਲੋਂ ਵਧਾਈ ਦਿੱਤੀ | ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਪੁਰਸਕਾਰਾਂ ਨਾਲ ਸਨਮਾਨਿਤ ਕਰਦੇ ਹੋਏ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਨਤੀਜੇ ਦਿੰਦੇ ਰਹਿਣਗੇ | ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਜਾਂਦਾ ਹੈ | ਜਿਨ੍ਹਾਂ ਦੇ ਸਮਰਪਣ ਅਤੇ ਨਿਰੰਤਰ ਯਤਨਾਂ ਨੇ ਇਸ ਸਫ਼ਲਤਾ ਨੂੰ ਸੰਭਵ ਬਣਾਇਆ¢