26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਿਸ਼ੀ ਮਾਡਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਪੰਜਗਰਾਈਾ ਕਲਾਂ, 16 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐਸ. ਈ. ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਰਿਸ਼ੀ ਮਾਡਲ ਸਕੂਲ ਪੰਜਗਰਾਈਾ ਕਲਾਂ ਦੀ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਬੋਰਡ ਵਲੋਂ ਲਈ ਗਈ ਇਸ ਪ੍ਰੀਖਿਆ 'ਚ ਸਕੂਲ ਦੇ ਵਿਦਿਆਰਥੀ ਹਨੋਕ ਨੇ 91.8 ਫ਼ੀਸਦੀ, ਰਾਜਦੀਪ ਕੌਰ ਨੇ 90.2 ਫ਼ੀਸਦੀ ਅਤੇ ਗੁਰਵਿੰਦਰ ਸਿੰਘ ਨੇ 89.8 ਫ਼ੀਸਦੀ, ਖੁਸ਼ਪ੍ਰੀਤ ਕੌਰ 87.5 ਅੰਕ ਲੈ ਕੇ ਸਕੂਲ ਮੈਰਿਟ ਵਿਚੋਂ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਿਲ ਕੀਤਾ | ਇਸ ਪ੍ਰੀਖਿਆ ਵਿਚੋਂ ਸਕੂਲ ਦੇ 12 ਵਿਦਿਆਰਥੀਆਂ ਨੇ ਅੰਗਰੇਜ਼ੀ ਵਿਚੋਂ 90 ਫ਼ੀਸਦੀ ਤੋਂ ਵੱਧ, 14 ਵਿਦਿਆਰਥੀਆਂ ਨੇ ਪੰਜਾਬੀ ਵਿਚੋਂ 90 ਫ਼ੀਸਦੀ ਤੋਂ ਵੱਧ, 1 ਵਿਦਿਆਰਥੀ ਨੇ ਸੋਸ਼ਲ ਸਾਇੰਸ ਵਿਚੋਂ 90 ਫ਼ੀਸਦੀ ਅਤੇ 7 ਵਿਦਿਆਰਥੀ ਨੇ ਆਈ.ਟੀ. ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਉਨ•ਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪ੍ਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਡੀਨੇਟਰ ਜਸਪਿੰਦਰ ਕੌਰ ਅਤੇ ਤੇਜਿੰਦਰ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਜੀ. ਐਨ. ਕਾਨਵੈਂਟ ਸਕੂਲ ਭਲੂਰ ਦੀ ਸਰਦਾਰੀ ਕਾਇਮ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦਾ 10ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Ad Position 24