26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਵੀਂ ਜਮਾਤ ਦੇ ਨਤੀਜਿਆਂ 'ਚ ਜੀ. ਐਨ. ਕਾਨਵੈਂਟ ਸਕੂਲ ਭਲੂਰ ਦੀ ਸਰਦਾਰੀ ਕਾਇਮ

Ad Position 21
No active advertisement
ਅਜੀਤ ਡੈਸਕ 17-04-2026
ਪੰਜਗਰਾਈਾ ਕਲਾਂ, 16 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐਸ.ਈ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਜੀ.ਐਨ.ਕਾਨਵੈਂਟ ਸਕੂਲ ਭਲੂਰ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਹੈ | ਦਸਵੀਂ ਜਮਾਤ ਦੀ ਇਸ ਪ੍ਰੀਖਿਆ ਵਿਚ ਜਸਨੂਰ ਸਿੰਘ ਨੇ 98 ਪ੍ਰਤੀਸ਼ਤ ਅਤੇ ਸਿਮਰਨਜੋਤ ਕੌਰ ਨੇ 91.4 ਪ੍ਰਤੀਸ਼ਤ ਅਤੇ ਪਵਨਪ੍ਰੀਤ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਿਲ ਕਰਦੇ ਹੋਏ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਪਵਨਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿਚ 96, ਜਸਨੂਰ ਸਿੰਘ ਨੇ ਪੰਜਾਬੀ ਵਿਚੋਂ 98, ਗਣਿਤ ਵਿਚੋਂ 91, ਵਿਗਿਆਨ ਵਿਚੋਂ 96, ਸਮਾਜਿਕ ਵਿਗਿਆਨ ਵਿਚੋਂ 100 , ਆਈ.ਟੀ. ਵਿਚੋਂ 100, ਹਿੰਦੀ ਵਿਚੋਂ 96 ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਮੂਹ ਸਟਾਫ਼ ਦੇ ਸਿਰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24