ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਹਾਸਿਲ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਵਿਸ਼ੇ 'ਚੋਂ ਵਧੀਆ ਅੰਕ ਲੈ ਕੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ | ਸਕੂਲ ਦੇ ਵਾਈਸ ਪਿ੍ੰਸੀਪਲ ਪੂਨਮ ਗੋਇਲ ਨੇ ਕਿਹਾ ਕਿ ਸਕੂਲ ਵਿਚੋਂ ਰਮਨਜੋਤ ਕੌਰ ਨੇ (98.4% ) ਅੰਕ ਲੈ ਕੇ ਪਹਿਲਾ, ਰਵਨੀਤ ਕੌਰ ਤੇ ਦਿਲਜੀਤ ਸਿੰਘ ਬਰਾੜ ਨੇ (97.2%) ਅੰਕ ਲੈ ਕੇ ਦੂਜਾ ਤੇ ਹਰਮਨਜੋਤ ਸਿੰਘ ਨੇ (96.8%) ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜ਼ਨ ਨਾਲ ਪਾਸ ਹੋਏ ਹਨ | ਪੰਜਾਬੀ ਵਿਸ਼ੇ 'ਚੋਂ 2, ਸਮਾਜਿਕ ਸਿੱਖਿਆ 'ਚੋਂ 2 ਤੇ ਆਈ.ਟੀ. 'ਚੋਂ 4 ਵਿਦਿਆਰਥੀਆਂ ਵਲੋਂ 100 ਵਿਚੋਂ 100 ਅੰਕ ਹਾਸਿਲ ਕੀਤੇ ਗਏ ਹਨ | ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸੰਸਥਾ ਦੇ ਵਾਈਸ ਚੇਅਰਪਰਸਨ ਕੁਸ਼ਵੰਤ ਕੌਰ, ਡਾਇਰੈਕਟਰ ਕਿਰਨਜੋਤ ਕੌਰ ਤੇ ਮੈਨੇਜਰ ਗੁਰਮੀਤ ਸਿੰਘ ਨੇ ਇਸ ਸ਼ਾਨਦਾਰ ਨਤੀਜੇ 'ਤੇ ਕੋਆਰਡੀਨੇਟਰਜ਼, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |