25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਫ਼ਰੀਦ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਰਘੁਬੀਰ ਸਿੰਘ ਨੇ 99.4 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਏਕਮਜੋਤ ਕੌਰ ਨੇ 99 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਜਸਨੂਰਦੀਪ ਕੌਰ ਨੇ 98.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਭੁਵੇਸ਼ ਗਰਗ, ਸਿਮਰਨ ਕੌਰ ਤੇ ਸੁਖਰਾਜ ਸਿੰਘ ਨੇ 98.4-98.4 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੇ 45 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਤੇ 85 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ | ਸਕੂਲ ਦੇ ਕਾ. ਪਿ੍ੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਸਾਡੇ ਸੰਸਥਾਪਕ ਚੇਅਰਮੈਨ ਸਵ. ਇੰਦਰਜੀਤ ਸਿੰਘ ਖ਼ਾਲਸਾ ਦਾ ਸਿੱਖਿਆ ਪ੍ਰਤੀ ਸਮਰਪਣ ਹੀ ਸਾਡੀ ਪ੍ਰੇਰਨਾ ਹੈ | ਰਘੁਬੀਰ ਸਿੰਘ, ਏਕਮਜੋਤ ਕੌਰ, ਜਸਨੂਰਦੀਪ ਕੌਰ ਸਮੇਤ ਸਾਰੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ, ਕਮੇਟੀ ਮੈਂਬਰ ਗੁਰਜਾਪ ਸਿੰਘ, ਸੁਰਿੰਦਰ ਸਿੰਘ ਰੋਮਾਣਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਕਾ. ਵਾਈਸ ਪਿ੍ੰਸੀਪਲ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅੱਵਲ ਦਰਜੇ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਜਸ਼ਨ ਮਨਾਇਆ | ਸ਼ਹਿਰ ਦੇ ਪਤਵੰਤਿਆਂ ਤੇ ਮਾਪਿਆਂ ਨੇ ਵੀ ਸਕੂਲ ਪਹੁੰਚ ਕੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਵਿਖੇ ਡਾ. ਅੰਬੇਡਕਰ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਮਾਊਾਟ ਲਿਟਰਾ ਜੀ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24