ਸਾਦਿਕ, 16 ਅਪ੍ਰੈਲ (ਆਰ. ਐਸ. ਧੁੰਨਾ)-ਪੰਜਾਬ ਦੀ ਮਾਨ ਸਰਕਾਰ ਲੋਕਾਂ ਨੂੰ ਵਧੀਆ ਸਿੱਖਿਆ ਤੇ ਸਿਹਤ ਸੇਵਾਵਾਂ ਦੇਣ ਲਈ ਆਪਣੇ ਕੀਤੇ ਵਾਅਦੇ ਅਨੁਸਾਰ ਕੰਮ ਕਰ ਰਹੀ ਹੈ ਜਿਸ ਦੇ ਤਹਿਤ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਕੇ ਰੱਖ ਦਿੱਤੀ ਹੈ | ਜਿਸ ਕਰਕੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਦੇ ਰਹੇ ਹਨ | ਇਹ ਦਾਅਵਾ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸਿੱਖਿਆ ਕ੍ਰਾਂਤੀ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕਰਦਿਆਂ ਕਲਾਸ ਰੂਮ ਦਾ ਉਦਘਾਟਨ ਕਰਨ ਉਪਰੰਤ ਸਕੂਲ ਸਟਾਫ, ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਘੱਟ ਖਰਚੇ 'ਤੇ ਨਿੱਜੀ ਸਕੂਲਾਂ ਦੇ ਮੁਕਾਬਲੇ ਉੱਚ ਅਤੇ ਮਿਆਰੀ ਵਿੱਦਿਆ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਮੁੜ ਨਰੋਆ ਪੰਜਾਬ ਬਣਾਉਣ, ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਨਾਲ ਜੋੜਨ ਲਈ ਪਿੰਡਾਂ ਸ਼ਹਿਰਾਂ ਵਿਚ ਖਵਧੀਆ ਖੇਡ ਮੈਦਾਨ ਬਣਾਏ ਜਾ ਰਹੇ ਹਨ | ਇਸ ਮੌਕੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਮਾਰਕੀਟ ਕਮੇਟੀ ਫ਼ਰੀਦਕੋਟ, ਅਮਰਜੀਤ ਸਿੰਘ ਪਰਮਾਰ ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਸਰਪੰਚ ਦੀਸ਼ਾ ਸਿੰਘ, ਪੰਚ ਓਮ ਪ੍ਰਕਾਸ਼ ਗੋਰਾ, ਪੰਚ ਸੁਖਮੰਦਰ ਸਿੰਘ, ਜਗਨਾਮ ਸਿੰਘ ਸਾਦਿਕ, ਹਰਜਿੰਦਰ ਸਿੰਘ ਚੌਹਾਨ, ਸਿਰਤ ਸਿੰਘ ਬਲਾਕ ਪ੍ਰਧਾਨ, ਸਕੂਲ ਮੁਖੀ ਰੂਬੀਨਾ, ਨਵਦੀਪ ਕੌਰ, ਰਿਤੂ, ਸੁਖਦਿਆਲ ਸਿੰਘ, ਅਨੂਰੀਤ ਕੌਰ, ਡਿੰਪਲ ਸ਼ਰਮਾ, ਜਸਪ੍ਰੀਤ ਸਿੰਘ, ਅਮਨਦੀਪ , ਚਰਨਜੀਤ ਕੌਰ, ਗੀਤਾ, ਮਨਸ਼ਰਨਪ੍ਰੀਤ ਕੌਰ, ਚਿੰਤਨ ਚੁੱਘ, ਜਤਿੰਦਰ ਕੌਰ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |