25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਲਾਇੰਸ ਇੰਟਰਨੈਸ਼ਨਲ ਸਕੂਲ 'ਚ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਜੈਤੋ, 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਅਤੇ ਉਤਸ਼ਾਹਿਤ ਕਰਨਾ ਸੀ | ਸਮਾਗਮ ਦੌਰਾਨ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਸੀ | ਪਿ੍ੰਸੀਪਲ ਗੁਰਸੇਵਕ ਕੌਰ ਮਾਨ ਅਤੇ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਹੁਨਰ ਵਿਕਸਤ ਕਰਦੇ ਹਨ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਗਾਇਨ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਢੈਪਈ ਦੀ ਅੱਠਵੀਂ ਸ਼੍ਰੇਣੀ ਦਾ ਨਤੀਜ਼ਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ 4 ਗਿ੍ਫ਼ਤਾਰ
Ad Position 24