25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰੀ ਹਾਈ ਸਕੂਲ ਢੈਪਈ ਦੀ ਅੱਠਵੀਂ ਸ਼੍ਰੇਣੀ ਦਾ ਨਤੀਜ਼ਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਜੈਤੋ, 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਸ਼ਹੀਦ ਹੌਲਦਾਰ ਅੰਮਿ੍ਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੀ ਜਸਲੀਨ ਕੌਰ ਸਪੁੱਤਰੀ ਗੁਰਸੇਵਕ ਸਿੰਘ ਨੇ 552/600 ਨੰਬਰ ਲੈ ਕੇ 92 ਪ੍ਰਤੀਸ਼ਤ ਨਾਲ ਪਹਿਲਾ, ਸਿਮਰਨਪ੍ਰੀਤ ਕੌਰ ਸਪੁੱਤਰੀ ਸ਼ਮਸ਼ੇਰ ਸਿੰਘ ਨੇ 536/600 ਨੰਬਰ ਲੈ ਕੇ 89.3 ਪ੍ਰਤੀਸ਼ਤ ਨਾਲ ਦੂਸਰਾ ਅਤੇ ਜਸਕਰਨਪ੍ਰੀਤ ਸਿੰਘ ਨੇ 522/600 ਅੰਕ ਪ੍ਰਾਪਤ ਕਰਕੇ 87 ਪ੍ਰਤੀਸ਼ਤ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਕਲਾਸ ਇੰਚਾਰਜ ਪਰਮਜੀਤ ਸਿੰਘ ਸੰਧਵਾਂ ਨੇ ਦੱਸਿਆ ਕਿ ਨਤੀਜਾ 100 ਪ੍ਰਤੀਸ਼ਤ ਰਿਹਾ ਅਤੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਰਣਧੀਰ ਸਿੰਘ ਚਾਹਲ ਸਰਪੰਚ ਪਿੰਡ ਢੈਪਈ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅੱਠਵੀ ਜਮਾਤ 'ਚੋਂ ਮੈਰਿਟ ਸੂਚੀ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਅਲਾਇੰਸ ਇੰਟਰਨੈਸ਼ਨਲ ਸਕੂਲ 'ਚ ਸਨਮਾਨ ਸਮਾਰੋਹ ਕਰਵਾਇਆ
Ad Position 24