25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅੱਠਵੀਂ ਜਮਾਤ 'ਚੋਂ ਟਾਪਰ ਤਮੰਨਾ ਦੇ ਘਰ ਪਹੁੰਚ ਕੇ ਵਿਧਾਇਕ ਅਮੋਲਕ ਸਿੰਘ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 17-04-2026
ਜੈਤੋ, 16 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਤਮੰਨਾ ਪ੍ਰਜਾਪਤੀ ਦਾ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਿਧਾਇਕ ਅਮੋਲਕ ਸਿੰਘ ਨੇ ਉਸਦੇ ਘਰ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਵਿਧਾਇਕ ਅਮੋਲਕ ਸਿੰਘ ਨੇ ਵਿਦਿਆਰਥਣ ਤਮੰਨਾ ਦੀ ਕਾਮਯਾਬੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਸਦੀ ਮਿਹਨਤ, ਲਗਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਤਮੰਨਾ ਨੇ 600 ਵਿਚੋਂ 600 ਅੰਕ ਪ੍ਰਾਪਤ ਕਰਕੇ ਇਕ ਵਿਲੱਖਣ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ ਤਮੰਨਾ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵੀ ਵਧਾਈ ਦਿੱਤੀ | ਵਿਦਿਆਰਥਣ ਤਮੰਨਾ ਨੇ ਭਵਿੱਖ 'ਚ ਆਈ.ਏ.ਐਸ ਅਧਿਕਾਰੀ ਬਣਨ ਦੀ ਇੱਛਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਹੋਰ ਰੌਸ਼ਨ ਕਰਨਾ ਚਾਹੁੰਦੀ ਹੈ | ਇਸ ਮੌਕੇ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਪ੍ਰੇਮ ਸ਼ਰਮਾ ਤੇ ਹੋਰ ਪ੍ਰਮੁੱਖ ਵਿਅਕਤੀ ਵੀ ਮੌਜੂਦ ਸਨ, ਜਿਨ੍ਹਾਂ ਨੇ ਤਮੰਨਾ ਨੂੰ ਉਸਦੀ ਇਸ ਵੱਡੀ ਉਪਲਬਧੀ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਜਮਾਤ ਦੀ ਅਵੱਲ ਵਿਦਿਆਰਥਣ ਤਮੰਨਾ ਨਕਦ ਰਾਸ਼ੀ ਨਾਲ ਸਨਮਾਨਿਤ ਅਗਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24