ਜੈਤੋ, 16 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਇਕ ਸਨਮਾਨ ਸਮਾਂਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਤੇ ਉਤਸ਼ਾਹਿਤ ਕਰਨਾ ਸੀ | ਸਮਾਗਮ ਦੌਰਾਨ ਹੋਣਹਾਰ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਸੀ | ਪਿ੍ੰਸੀਪਲ ਗੁਰਸੇਵਕ ਕੌਰ ਮਾਨ ਤੇ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸਮਾਗਮ ਦਾ ਸਮਾਪਨ ਰਾਸ਼ਟਰੀ ਗੀਤ ਗਾਇਨ ਨਾਲ ਹੋਇਆ |