25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿੰਡ ਬੁੱਟਰ ਦੀ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਸਾਦਿਕ,16 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਮਾਰਕੀਟ ਕਮੇਟੀ ਸਾਦਿਕ ਅਧੀਨ ਪੈਂਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਨਾ ਹੋਣ ਸਬੰਧੀ 'ਅਜੀਤ' ਵਿਚ ਛਪੀ ਖਬਰ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ ਹੈ ਤੇ ਕੱਲ੍ਹ ਤੋਂ ਹੀ ਸਾਦਿਕ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਅੱਜ ਮਾਰਕੀਟ ਕਮੇਟੀ ਸਾਦਿਕ ਅਧੀਨ ਪੈਂਦੀ ਪਿੰਡ ਬੁੱਟਰ ਦੀ ਦਾਣਾ ਮੰਡੀ 'ਚ ਖ਼ਰੀਦ ਸ਼ੁਰੂ ਕੀਤੀ ਗਈ ਹੈ | ਆੜ੍ਹਤੀਆ ਗੁਰਸੇਵਕ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਆਮ ਆਦਮੀ ਪਾਰਟੀ ਦੀ ਦੁਕਾਨ 'ਤੇ ਕਿਸਾਨ ਸੰਦੀਪ ਸਿੰਘ ਦੀ ਢੇਰੀ ਦੀ ਬੋਲੀ ਲੱਗਣ 'ਤੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਇੰਸਪੈਕਟਰ ਕੁਲਦੀਪ ਸਿੰਘ ਸੰਧੂ ਪਨਗ੍ਰੇਨ, ਮਿਰਜ਼ਾ ਸਿੰਘ ਆੜ੍ਹਤੀਆ, ਮਨਦੀਪ ਸਿੰਘ ਗਿੱਲ, ਗੋਰਾ ਸਿੰਘ ਸੰਧੂ, ਗੁਰਸਿਰਨ ਸਿੰਘ, ਬੇਅੰਤ ਸਿੰਘ, ਹਰਵਿੰਦਰ ਸਿੰਘ, ਕਿਸਾਨ ਗੁਰਮੇਜ ਸਿੰਘ, ਛਿੰਦਰਪਾਲ ਸਿੰਘ ਅਤੇ ਗੁਰਚਰਨ ਸਿੰਘ ਅਤੇ ਸੇਵਾਦਾਰ ਸਾਧਾ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਠੇ ਖਿਉਣ ਸਿੰਘ ਵਿਖੇ 22 ਏਕੜ ਕਣਕ ਅੱਗ ਲੱਗਣ ਕਾਰਨ ਸੜੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਸਾਖੀ ਮੌਕੇ ਵਿਦਿਆਰਥੀਆਂ ਦਾ ਸਨਮਾਨ
Ad Position 24