ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ.ਸੀ.ਐਮ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 19-04-2026
ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਸਥਾਨਕ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਸਕੂਲ ਦੇ 72 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਅਤੇ ਨਤੀਜਾ ਸੌ ਫ਼ੀਸਦੀ ਪਾਸ ਰਿਹਾ ਹੈ | ਸਕੂਲ ਦੇ 8 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ, ਜਿੰਨਾਂ ਵਿਚ ਵਿਦਿਆਰਥੀ ਅਭਿਜੋਤ ਸਿੰਘ ਸੇਖੋਂ ਨੇ 99.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਵਿਚੋਂ ਟਾਪ ਕੀਤਾ ਹੈ ਅਤੇ ਰਸ਼ਟਰ ਪੱਧਰ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ | ਵਿਦਿਆਰਥੀ ਮਨਮੀਤ ਸਿੰਘ ਨੇ 98.8 ਪ੍ਰਤੀਸ਼ਤ, ਨਵਨੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਬਰਾੜ ਨੇ ਕ੍ਰਮਵਾਰ 98.4 ਪ੍ਰਤੀਸ਼ਤ ਅਤੇ 98.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਵੀ ਸਕੂਲ ਦੀ ਸ਼ਾਨ ਵਿਚ ਬਹੂਤ ਵਾਧਾ ਕੀਤਾ ਹੈ | 48 ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ ਹਨ | ਸਕੂਲ ਦੇ ਚੇਅਰਮੈਨ ਪਵਨ ਮਿੱਤਲ, ਸਰਪ੍ਰਸਤ ਅਸ਼ੋਕ ਚਾਵਲਾ ਨੇ ਇਸ ਪ੍ਰਾਪਤੀ ਲਈ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਭਵਿੱਖ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਚੇਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਤਿਕਾਰਤ ਮਾਪਿਆਂ ਦੀ ਮੌਜੂਦਗੀ 'ਚ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਾਕ 'ਚ ਬੈਠੇ ਚਾਰ ਸ਼ੱਕੀ ਕਾਬੂ <br/> ਅਗਲੀ ਖ਼ਬਰ 4 ਗਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24
No active advertisement