ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਾਕ 'ਚ ਬੈਠੇ ਚਾਰ ਸ਼ੱਕੀ ਕਾਬੂ <br/>

Ad Position 21
No active advertisement
ਅਜੀਤ ਡੈਸਕ 19-04-2026
ਫ਼ਰੀਦਕੋਟ, 18 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਡੋਡ ਤੋਂ ਚਾਰ ਸ਼ੱਕੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਦਾਅਵਾ ਕੀਤਾ ਕਿ ਇਹ ਸ਼ੱਕੀ ਵਿਅਕਤੀ ਹਥਿਆਰਾਂ ਨਾਲ ਲੁੱਟਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਕੁਝ ਵਿਅਕਤੀ ਬੱਸ ਅੱਡਾ ਡੋਡ ਵਿਖੇ ਹਥਿਆਰਾਂ ਸਮੇਤ ਬੈਠੇ ਹਨ ਅਤੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ, ਰਵੀ ਕੁਮਾਰ ਪੁੱਤਰ ਚਮਨ ਲਾਲ, ਗੁਰਚਰਨ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਹਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ ਇਕ ਕਿਰਪਾਨ, ਦੋ ਬੇਸਬਾਲ ਬੈਟ ਅਤੇ ਇਕ ਕੁਹਾੜੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀਰ ਈਸ਼ਾ ਜੀ ਵੈੱਲਫ਼ੇਅਰ ਸੁਸਾਇਟੀ ਸਾਦਿਕ ਵਲੋਂ ਧਾਰਮਿਕ ਅਤੇ ਸਨਮਾਨ ਸਮਾਗਮ ਅਚੀਵਮੈਂਟ ਐਵਾਰਡ-2026 ਕਰਵਾਇਆ ਅਗਲੀ ਖ਼ਬਰ ਡੀ.ਸੀ.ਐਮ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement