ਸਾਦਿਕ, 18 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਅਤੇ ਐਨ ਐਸ ਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ : ਅਬਜੀਤ ਸਿੰਘ ਡੋਡ ਇਤਿਹਾਸ ਵਿਭਾਗ ਦੇ ਯਤਨਾ ਸਦਕਾ ਵਿਦਿਆਰਥੀਆਂ ਨੂੰ ਵਿਸਾਖੀ, ਖਾਲਸਾ ਪੰਥ ਦੀ ਸਥਾਪਨਾ ਅਤੇ ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ: ਜਸ਼ਨਦੀਪ ਕੌਰ ਨੇ ਨਿਭਾਈ | ਪ੍ਰੋ: ਅਬਜੀਤ ਸਿੰਘ ਡੋਡ ਨੇ ਦੱਸਿਆ ਕਿ ਵਿਸਾਖੀ ਸ਼ਬਦ ਵੈਸਾਖ ਤੋਂ ਬਣਿਆ ਹੈ | ਇਸ ਦਿਨ ਨਵੇਂ ਮਹੀਨੇ ਵਿਸਾਖ ਦੀ ਸ਼ੁਰੂਆਤ ਹੁੰਦੀ ਹੈ ਜੋ ਕਿ ਹਾੜ੍ਹੀ ਦੀ ਫ਼ਸਲ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ | ਇਸੇ ਦਿਨ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖੁਦ ਆਪ ਉਨ੍ਹਾਂ ਤੋਂ ਅੰਮਿ੍ਤ ਛਕਿਆ ਤੇ ਜਾਤ ਪਾਤ ਨੂੰ ਖਤਮ ਕੀਤਾ | ਵਿਸਾਖੀ ਵਾਲੇ ਦਿਨ ਹੀ ਜਲਿਆਂਵਾਲਾ ਬਾਗ਼ ਹੱਤਿਆਕਾਂਡ ਹੋਇਆ | ਜਿਸ ਵਿਚ ਜਨਰਲ ਡਾਇਰ ਦੁਆਰਾ ਗੋਲੀ ਦੇ ਐਲਾਨ ਨਾਲ ਬਾਗ਼ ਵਿਚ 388 ਲੋਕ ਮਾਰੇ ਗਏ ਅਤੇ 1200 ਤੋਂ ਵੱਧ ਜ਼ਖ਼ਮੀ ਹੋਏ ਅਤੇ ਬਾਅਦ ਵਿਚ ਪੰਜਾਬ ਵਿਚ ਮਾਰਸ਼ਲ ਲਾਅ ਲਾਗੂ ਕਰ ਦਿੱਤਾ ਗਿਆ ਸੀ | ਇਸ ਮੌਕੇ ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਰੋਜੀ ਗਿਰਧਰ, ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਜਗਰਾਜ ਸਿੰਘ, ਪ੍ਰੋ. ਰੰਜੂ ਬਾਲਾ, ਪ੍ਰੋ. ਨਵਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |