ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਦੀ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-04-2026
ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਅੱਠਵੀਂਾ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ 'ਚ ਆਪਣਾ ਨਾਮ ਦਰਜ ਕਰਵਾਇਆ | ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 97.66 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਅਤੇ ਪੰਜਾਬ ਵਿਚੋਂ 14ਵਾਂ ਸਥਾਨ, ਰਾਵੀਆ ਪੁੱਤਰੀ ਰਾਜਨ ਨੇ 97.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਅਤੇ ਪੰਜਾਬ ਵਿਚੋਂ 15ਵਾਂ ਸਥਾਨ ਅਤੇ ਸਿਮਰਨਜੀਤ ਕੌਰ ਪੁੱਤਰੀ ਉਡੀਕ ਸਿੰਘ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਅਤੇ ਪੰਜਾਬ ਵਿਚੋਂ 16ਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ 6 ਬੱਚਿਆਂ ਨੇ 95 ਤੋਂ 100 ਪ੍ਰਤੀਸ਼ਤ ਅੰਕ, 8 ਵਿਦਿਆਰਥੀਆਂ ਨੇ 90 ਤੋਂ 95 ਪ੍ਰਤੀਸ਼ਤ, 12 ਵਿਦਿਆਰਥੀਆਂ ਨੇ 85 ਤੋਂ 90 ਪ੍ਰਤੀਸ਼ਤ, 10 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਵੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਪ੍ਰਾਪਤੀ 'ਤੇ ਡੀ.ਈ.ਓ (ਐ.ਸਿੱ) ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿੱਪੂ ਪੰਜਾਬ ਸਕੂਲ ਸਿੱਖਿਆ ਬੋਰਡ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਨਵਪ੍ਰੀਤ ਸ਼ਰਮਾ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆ ਦੇ ਹਰ ਖੇਤਰ ਵਿਚ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਅਧਿਆਪਕਾ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਨਾਜ਼ੀਆ, ਸਵੀਟੀ, ਸੰਦੀਪ ਕੌਰ, ਪੂਜਾ ਰਾਣੀ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਦੇ ਜਨਮ ਦਿਨ ਮੌਕੇ ਪੀ.ਬੀ.ਜੀ. ਵੈਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
Ad Position 24
No active advertisement