ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਿਮਿਟ ਕਾਲਜ ਵਿਖੇ ਡਿਜੀਟਲ ਫੋਰੈਂਸਿਕ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 19-04-2026
ਮਲੋਟ, 18 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਿਮਿਟ ਮਲੋਟ ਵਿਖੇ ਵਿਦਿਆਰਥੀਆਂ ਨੂੰ ਅਜੋਕੇ ਦੌਰ ਵਿਚ ਚੱਲ ਰਹੇ ਕੰਪਿਊਟਰ ਵਿਸ਼ੇ ਨਾਲ ਸੰਬੰਧਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਸੈਮੀਨਾਰ ਵਰਕਸ਼ਾਪਾਂ ਦੀ ਲੜੀ ਚੱਲ ਰਹੀ ਹੈ | ਇਸੇ ਲੜੀ ਤਹਿਤ ਮਿਮਿਟ ਦੇ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਵਲੋਂ ਇਕ ਡਿਜਟਲ ਫੋਰੈਂਸਿਕ ਅਤੇ ਆਰਟੀਫ਼ਿਸ਼ਿਅਲ ਇੰਟੈਲੀਜੈਂਸੀ ਵਿਸ਼ੇ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਅੱਜ ਇੰਟਰਨੈਟ ਦੇ ਯੁੱਗ ਵਿਚ ਸਭ ਤੋਂ ਵੱਧ ਫੇਕ ਫ਼ੋਟੋਆਂ ਅਤੇ ਫੇਕ ਵੀਡੀਓਜ਼ ਕਾਰਨ ਬਹੁਤ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ | ਅਣਸੁਖਾਵੀਆਂ ਘਟਨਾਵਾਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਜਿਨ੍ਹਾਂ ਟੂਲਸ ਤੇ ਤਕਨੀਕਾਂ ਦਾ ਪਤਾ ਹੋਣਾ ਚਾਹੀਦਾ ਹੈ, ਉਨ੍ਹਾਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਨਵਦੀਪ ਕਵਲ ਵਲੋਂ ਲੈਕਚਰ ਦਿੱਤਾ ਗਿਆ | ਡਾ. ਨਵਦੀਪ ਨੇ ਵਿਦਿਆਰਥੀਆਂ ਨੂੰ ਇਮੇਜ ਵੀਡੀਓ ਫੋਰਜਰੀ, ਡਿਜਿਟਲ ਫੋਰੈਂਸਿਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਡਾ. ਨਵਦੀਪ ਤੋਂ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਅਜਿਹੇ ਅਤੀ ਆਧੁਨਿਕ ਵਿਸ਼ਿਆ ਉਪਰ ਵਧੇਰੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਈ.ਟੀ. ਵਿਭਾਗ ਦੇ ਡਾ. ਵਿਕਾਸ ਸਿੰਗਲਾ, ਡਾ. ਨਵਦੀਪ ਲਤਾ, ਇੰਜੀ. ਗੁਰਪ੍ਰੀਤ ਸਿੰਘ ਸੋਨੀ ਅਤੇ ਵੱਖ-ਵੱਖ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਾਮਰਸ ਫੈਸਟ ਕਰਵਾਇਆ
Ad Position 24
No active advertisement