ਬਰਗਾੜੀ, 18 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਅਨਾਜ ਮੰਡੀ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਰਪੰਚ ਸੋਹਣ ਸਿੰਘ, ਗ੍ਰਾਮ ਪੰਚਾਇਤ ਅਤੇ ਮੰਡੀ ਅਧਿਕਾਰੀਆਂ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਮੰਡੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਤੇ ਸਾਫ-ਸੁਥਰੀ ਕਣਕ ਦੀ ਫ਼ਸਲ ਮੰਡੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫਸਲ ਵੇਚਣ 'ਚ ਕੋਈ ਮੁਸ਼ਕਿਲ ਨਾ ਆਵੇ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ | ਇਸ ਮੌਕੇ ਲੱਖਾ ਭੱਟੀ, ਨਿਰਵੈਰ ਸਿੰਘ, ਬਲਕਰਨ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਡਾ. ਗੁਰਪ੍ਰੀਤ ਸਿੰਘ, ਗੁਰਦਿੱਤ ਸਿੰਘ, ਮਾ. ਗੁਰਪ੍ਰੀਤ ਸਿੰਘ, ਸੁਨਿਆਰ ਸਿੰਘ, ਲਖਵੀਰ ਸਿੰਘ, ਨਿਰਮਲ ਸ਼ਰਮਾ, ਬੋਹੜ ਸਿੰਘ ਪੰਚ, ਪਰਮਜੀਤ ਸਿੰਘ ਪੰਚ ਆਦਿ ਹਾਜ਼ਰ ਸਨ |