ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵਲੋਂ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-04-2026
ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ 'ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ' ਵਲੋਂ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਵਿਚੋਂ ਸੂਬੇ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਤਮੰਨਾ ਪ੍ਰਜਾਪਤੀ ਦਾ ਉਨ੍ਹਾਂ ਦੇ ਗ੍ਰਹਿ ਜੈਤੋ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਜੈ ਚੰਦ ਬੇਵਾਲ, ਲੀਗਲ ਐਡਵਾਈਜ਼ਰ ਐਡਵੋਕੇਟ ਅਜੀਤ ਵਰਮਾ, ਸਰਪ੍ਰਸਤ ਚੌਧਰੀ ਹੰਸ ਰਾਜ, ਮੁੱਖ ਸਕੱਤਰ ਅਸ਼ੋਕ ਕੁਮਾਰ ਅਤੇ ਵਿੱਤ ਸਕੱਤਰ ਅਰਜਨ ਰਾਮ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਐਡਵੋਕੇਟ ਅਜੀਤ ਵਰਮਾ ਨੇ ਦੱਸਿਆ ਕਿ ਵਿਦਿਆਰਥਣ ਤਮੰਨਾ ਸਾਡੇ ਪ੍ਰਜਾਪਤ ਸਮਾਜ ਨਾਲ ਹੀ ਸਬੰਧਿਤ ਹੈ ਅਤੇ ਇਸ ਲਈ ਸਮੂਹ ਪ੍ਰਜਾਪਤ ਸਮਾਜ ਲਈ ਮਾਣ ਦੀ ਗੱਲ ਹੈ ਕਿ ਤਮੰਨਾ ਨੇ ਸਾਰੇ ਦੇਸ਼ ਵਿਦੇਸ਼ ਵਿਚ ਬੈਠੇ ਪ੍ਰਜਾਪਤ ਸਮਾਜ ਦੇ ਲੋਕਾਂ ਵਿਚ ਸਾਡੇ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਤਮੰਨਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਬੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 2026 ਲਈ ਦਾਅਵੇ ਤੇ ਇਤਰਾਜ਼ ਲੈਣ ਦੀ ਪ੍ਰਕਿਰਿਆ ਸ਼ੁਰੂ: ਐਸ.ਡੀ.ਐਮ ਸਿੱਧੂ
Ad Position 24
No active advertisement