ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਸਬੰਧੀ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਖਾਲਸਾ ਪੰਥ ਦੀ ਸਾਜਨਾ ਦਾ ਪਵਿੱਤਰ ਦਿਵਸ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਅਵਸਰ 'ਤੇ ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦੀ ਕਿ੍ਪਾ ਲਈ ਸ਼ੁਕਰਾਨਾ ਅਦਾ ਕੀਤਾ ਗਿਆ | ਵਿਦਿਆਰਥਣ ਜੈਸਮੀਨ ਕੌਰ ਵਲੋਂ ਪਵਿੱਤਰ ਦਿਹਾੜੇ ਨਾਲ ਸੰਬੰਧਿਤ ਸੁੰਦਰ ਭਾਸ਼ਣ ਪੇਸ਼ ਕੀਤਾ ਗਿਆ | ਵੱਖ-ਵੱਖ ਵਿਦਿਆਰਥੀਆਂ ਵਲੋਂ ਖਾਲਸਾ ਪੰਥ ਨਾਲ ਸੰਬੰਧਿਤ ਕਵਿਤਾਵਾਂ ਦਾ ਮਨਮੋਹਕ ਗਾਇਨ ਕੀਤਾ ਗਿਆ | ਕਵੀਸ਼ਰੀ ਦੀ ਪ੍ਰਸਤੁਤੀ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਜੋਸ਼ੀਲਾ ਬਣਾ ਦਿੱਤਾ | ਅਖੀਰ ਵਿਚ ਸਾਰੇ ਵਿਦਿਆਰਥੀਆਂ ਨੂੰ ਪ੍ਰਸਾਦ ਵੰਡਿਆ ਗਿਆ | ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਲੋਂ ਸਕੂਲ ਦੀ ਇਮਾਰਤ ਉੱਤੇ ਨਿਸ਼ਾਨ ਸਾਹਿਬ ਲਹਿਰਾ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਵਿਸ਼ਵ ਵਿਰਾਸਤ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵਲੋਂ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਨਮਾਨਿਤ <br/>
Ad Position 24
No active advertisement