ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਲੋਟ ਵਿਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ <br/>

Ad Position 21
No active advertisement
ਅਜੀਤ ਡੈਸਕ 19-04-2026
ਮਲੋਟ, 18 ਅਪ੍ਰੈਲ (ਪਾਟਿਲ)-ਸ਼ਹਿਰ ਵਿਚ ਕਾਨੂੰਨ-ਵਿਵਸਥਾ 'ਤੇ ਸਵਾਲ ਖੜੇ੍ਹ ਕਰਦੀ ਇਕ ਹੋਰ ਘਟਨਾ ਵਿਚ ਬੀਤੀ ਸ਼ਾਮ ਫਾਟਕੋਂ ਪਾਰ ਪੰਮੇ ਆਰੇ ਵਾਲੀ ਗਲੀ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਇਕ ਆਰ.ਐੱਮ.ਪੀ. ਡਾਕਟਰ 'ਤੇ ਹਮਲਾ ਕਰਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ | ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ ਡਾਕਟਰ ਫਕੀਰ ਚੰਦ ਉਰਫ਼ ਡਾਕਟਰ ਵਿੱਕੀ ਪੁੱਤਰ ਲਖਪਤ ਰਾਏ, ਜੋ ਸਿਟੀਜਨ ਕਲੱਬ ਵਾਲੀ ਗਲੀ ਵਿਚ ਪ੍ਰੈਕਟਿਸ ਕਰਦੇ ਹਨ, ਇਕ ਮਰੀਜ਼ ਨੂੰ ਦਵਾਈ ਦੇ ਕੇ ਵਾਪਸ ਆ ਰਹੇ ਸਨ | ਇਸ ਦੌਰਾਨ ਤਿੰਨ ਨਸ਼ੇ ਦੀ ਹਾਲਤ ਵਿਚ ਦਿੱਖ ਰਹੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਪਿਸਤੌਲ ਦਿਖਾ ਕੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ | ਵਿਰੋਧ ਕਰਨ 'ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਡਾਕਟਰ ਦੇ ਸਿਰ 'ਤੇ ਲਗਾਤਾਰ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਤੋਂ ਬਾਅਦ ਹਮਲਾਵਰ ਉਨ੍ਹਾਂ ਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀ.ਬੀ. 30 ਯੂ 0287) ਲੈ ਕੇ ਭੱਜ ਗਏ | ਘਟਨਾ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਮਦਦ ਕਰਦੇ ਹੋਏ ਜ਼ਖ਼ਮੀ ਡਾਕਟਰ ਨੂੰ ਸਰਕਾਰੀ ਹਸਪਤਾਲ ਮਲੋਟ ਪਹੁੰਚਾਇਆ, ਜਿੱਥੇ ਪ੍ਰਾਰੰਭਿਕ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹੋਰ ਇਲਾਜ ਲਈ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ | ਜ਼ਖ਼ਮੀ ਦੇ ਭਰਾ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਸਿਟੀ ਮਲੋਟ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਵਿਚ ਇਕ ਹੋਰ ਮੋਟਰਸਾਈਕਲ ਲੁੱਟ ਦੀ ਘਟਨਾ ਵਾਪਰੀ ਸੀ, ਪਰ ਪੁਲਿਸ ਵਲੋਂ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ | ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਮੋਟਰਸਾਈਕਲ ਬਰਾਮਦ ਕੀਤਾ ਜਾਵੇ ਅਤੇ ਇਲਾਕੇ ਵਿਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਦੀ ਮੌਤ, ਦੂਜਾ ਜ਼ਖ਼ਮੀ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 110 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ <br/>
Ad Position 24
No active advertisement