25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੈਰ ਵਿਦਿਅਕ ਡਿਊਟੀਆਂ ਖ਼ਿਲਾਫ਼ ਡੀ.ਟੀ.ਐੱਫ਼. ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੇਗਾ

Ad Position 21
No active advertisement
ਅਜੀਤ ਡੈਸਕ 20-04-2026
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਤੇ ਹੋਰ ਸਹਿਯੋਗੀ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਹੋਈ | ਮੀਟਿੰਗ 'ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਜਨਗਣਨਾ, ਬੀ.ਐੱਲ.ਓ. ਤੇ ਹੋਰ ਗੈਰ ਵਿਦਿਅਕ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਕਾਰਨ ਸਕੂਲਾਂ ਵਿਚ ਵਿਦਿਅਕ ਮਾਹੌਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਪ੍ਰਸ਼ਾਸਨ ਵਲੋਂ ਪਹਿਲਾਂ ਜਾਰੀ ਹੋਈਆਂ ਲਿਸਟਾਂ ਵਿਚੋਂ ਦਫ਼ਤਰੀ ਬਾਬੂਆਂ ਨੇ ਆਪਣੇ ਚਹੇਤਿਆਂ ਦੀਆਂ ਡਿਊਟੀਆਂ ਕੱਟ ਕੇ ਹੋਰ ਦੂਜੇ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਇਸ ਦੇ ਖ਼ਿਲਾਫ਼ ਡੀ.ਟੀ.ਐੱਫ਼. ਤੇ ਸਹਿਯੋਗੀ ਜਥੇਬੰਦੀਆਂ ਦਾ ਵਫ਼ਦ 20 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਬਾਅਦ ਦੁਪਹਿਰ 3 ਵਜੇ ਮਿਲੇਗਾ | ਮੀਟਿੰਗ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਲਮਬੇ ਸਮੇਂ ਤੋਂ ਲਟਕਾਈਆਂ ਜਾ ਰਹੀਆਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਸੰਬੰਧੀ ਆਉਣ ਵਾਲੇ ਸਮੇਂ ਵਿਚ ਵੱਡੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਲਾਮਬੰਦੀ ਕਰਨ ਲਈ ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਵਲੋਂ 27 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ | ਮੀਟਿੰਗ ਵਿਚ ਸੂਬਾ ਕਮੇਟੀ ਮੈਬਰ ਪਰਮ ਬੁੱਟਰ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਗੋਨਿਆਣਾ, ਵਿੱਤ ਸਕੱਤਰ ਮਨਦੀਪ ਸਿੰਘ, ਬਲਾਕ ਪ੍ਰਧਾਨ ਰਵੀ ਕੁਮਾਰ, ਜਸਵੰਤ ਸਿੰਘ, ਕੰਵਲਜੀਤ ਪਾਲ, ਬਲਵੰਤ ਸਿੰਘ, ਬਲਜਿੰਦਰ ਸਿੰਘ, ਪ੍ਰਵੇਸ਼ ਕੁਮਾਰ, ਸ਼ਮਿੰਦਰ ਸਿੰਘ ਅਸ਼ੋਕ ਚਾਵਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਰੁਪਾਣਾ ਵਾਸੀਆਂ ਵਲੋਂ ਧਰਨਾ <br/> ਅਗਲੀ ਖ਼ਬਰ ਪੁਲਿਸ ਨੇ ਵੱਖ- ਵੱਖ ਮੁਕੱਦਮਿਆਂ 'ਚ ਬਰਾਮਦ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਕਰਵਾਏ ਨਸ਼ਟ <br/>
Ad Position 24