25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਰੁਪਾਣਾ ਵਾਸੀਆਂ ਵਲੋਂ ਧਰਨਾ <br/>

Ad Position 21
No active advertisement
ਅਜੀਤ ਡੈਸਕ 20-04-2026
ਰੁਪਾਣਾ, 19 ਅਪ੍ਰੈਲ (ਜਗਜੀਤ ਸਿੰਘ)-ਪਿੰਡ ਰੁਪਾਣਾ ਵਾਸੀਆਂ ਨੇ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਬਿਜਲੀ ਘਰ ਵਿਚ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਮੌਕੇ 'ਤੇ ਹਾਜ਼ਰ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਮਹਿਕਮਾ ਦਿਨ-ਰਾਤ ਲੰਬੇ ਕੱਟ ਲਗਾ ਰਿਹਾ ਹੈ, ਪਰ ਸ਼ਹਿਰਾਂ ਵਿਚ ਅਜਿਹਾ ਨਹੀਂ ਹੈ | ਉਨ੍ਹਾਂ ਕਿਹਾ ਕਿ ਸਵੇਰੇ ਲੱਗ ਰਹੇ ਕੱਟਾਂ ਕਾਰਨ ਬਿਜਲੀ ਵਾਲੇ ਦੁਕਾਨਦਾਰ, ਆਟਾ ਚੱਕੀ ਤੇ ਵਰਕਸ਼ਾਪ ਆਦਿ ਦੁਕਾਨਦਾਰਾਂ ਦਾ ਕਾਰੋਬਾਰ ਬੰਦ ਹੋ ਗਿਆ ਹੈ ਤੇ ਰਾਤ ਵੇਲੇ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਕਿਸਾਨ ਤੇ ਦਿਹਾੜੀਦਾਰ ਆਦਿ ਪ੍ਰੇਸ਼ਾਨ ਹਨ | ਬੀਤੀ ਦਿਨ ਸਵੇਰੇ 6 ਵਜੇ ਤੋਂ ਰਾਤ ਨੂੰ 10:30 ਵਜੇ ਤੱਕ ਲੱਗੇ ਬਿਜਲੀ ਕੱਟ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਰੁਪਾਣਾ ਵਾਸੀ ਇਕੱਠੇ ਹੋ ਕੇ ਬਿਜਲੀ ਘਰ ਗਏ | ਗਰਿੱਡ 'ਚ ਹਾਜ਼ਰ ਮੁਲਾਜ਼ਮ ਵਲੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇਣ ਤੇ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਮੋਬਾਇਲ ਫ਼ੋਨ ਨਾ ਚੁੱਕਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਧਰਨਾ ਲਗਾ ਦਿੱਤਾ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਚੌਂਕੀ ਪੁਲਿਸ ਰੁਪਾਣਾ ਦੇ ਮੁਲਾਜ਼ਮਾਂ ਨੂੰ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਧਰਨਾਕਾਰੀਆਂ ਦੀ ਬਿਜਲੀ ਬੋਰਡ ਦੇ ਐੱਸ.ਡੀ.ਓ. ਨਾਲ ਗੱਲਬਾਤ ਕਰਵਾਈ ਤੇ ਦਿੱਤੇ ਵਿਸ਼ਵਾਸ ਤੋਂ ਬਾਅਦ ਧਰਨਾ ਸਮਾਪਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ-ਮੁਕੱਦਮਾ ਦਰਜ ਅਗਲੀ ਖ਼ਬਰ ਗੈਰ ਵਿਦਿਅਕ ਡਿਊਟੀਆਂ ਖ਼ਿਲਾਫ਼ ਡੀ.ਟੀ.ਐੱਫ਼. ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੇਗਾ
Ad Position 24