26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਰਕਾਰ ਦੇ ਢਿੱਲੇ ਖਰੀਦ ਪ੍ਰਬੰਧਾਂ ਤੋਂ ਨਾਖੁਸ਼ ਹਨ ਕਿਸਾਨ ਮਜ਼ਦੂਰ ਤੇ ਆੜ੍ਹਤੀਏ: ਪਵਨ ਗੋਇਲ

Ad Position 21
No active advertisement
ਅਜੀਤ ਡੈਸਕ 20-04-2026
ਬਰਗਾੜੀ, 19 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਭਾਂਵੇ ਪੰਜਾਬ ਸਰਕਾਰ ਦੇ ਰੋਜ਼ਾਨਾ ਬਿਆਨ ਆ ਰਹੇ ਹਨ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਮੰਡੀਆਂ 'ਚ ਚੁੱਕਣ ਲਈ ਵਚਨਬੱਧ ਹੈ ਪਰ ਸਰਕਾਰ ਦੇ ਕਣਕ ਦੀ ਖਰੀਦ ਸਬੰਧੀ ਪ੍ਰਬੰਧ ਬਹੁਤ ਹੀ ਢਿੱਲੇ ਹਨ ਜਿਸ ਕਰਕੇ ਕਣਕ ਦੀ ਖਰੀਦ ਦੀ ਚਾਲ ਬਹੁਤ ਸੁਸਤ ਹੈ | ਇਸ ਲਈ ਕਿਸਾਨ, ਮਜ਼ਦੂਰ ਤੇ ਆੜਤੀਏ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਨਾਖੁਸ਼ ਹਨ | ਕਿਸਾਨ ਪਿਛਲੇ ਕਰੀਬ ਅੱਠ ਦਿਨਾਂ ਤੋਂ ਆਪਣੀ ਫਸਲ ਵੇਚਣ ਲਈ ਮੰਡੀਆਂ 'ਚ ਬੈਠੇ ਹਨ | ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਨੇ ਨਿਆਮੀਵਾਲਾ, ਬਹਿਬਲ ਕਲਾਂ, ਸਰਾਵਾਂ, ਬੁਰਜ ਜਵਾਹਰ ਸਿੰਘ ਵਾਲਾ ਆਦਿ ਪਿੰਡਾਂ ਦੀਆਂ ਮੰਡੀਆਂ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਦਿੱਤੀ | ਇਸ ਤੋਂ ਇਲਾਵਾ ਆੜ੍ਹਤੀਏ ਵੀ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਬਹੁਤੇ ਖੁਸ਼ ਨਹੀਂ ਹਨ | ਇਸ ਤੋਂ ਇਲਾਵਾ ਸਰਕਾਰ ਕਿਸਾਨਾਂ, ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੋਲ ਸਵਾਏ ਚਿਕਨੀਆਂ ਚੋਪੜੀਆਂ ਗੱਲਾਂ ਤੇ ਚੁਟਕਲਿਆਂ ਅਸਲੀਅਤ 'ਚ ਪੰਜਾਬ ਦੇ ਲੋਕਾਂ ਨੂੰ ਦੇਣ ਲਈ ਕੁਝ ਨਹੀਂ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਣਕ ਦੀ ਖਰੀਦ 'ਚ ਤੇਜੀ ਲਿਆਵੇ ਤਾਂ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦਾ ਹਲ ਹੋ ਸਕੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਲਾਲਾ ਬਰਾੜ ਜੈਤੋ, ਬੇਅੰਤ ਸਿੰਘ ਬੁਰਜ, ਬਲਕਰਨ ਸਿੰਘ, ਸੁਰਜੀਤ
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ-ਡਾ. ਬਲਜੀਤ ਕੌਰ <br/> ਅਗਲੀ ਖ਼ਬਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ <br/>
Ad Position 24