26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ-ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 20-04-2026
ਮਲੋਟ, 19 ਅਪ੍ਰੈਲ (ਪਾਟਿਲ)-ਪੰਜਾਬ 'ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਬਿੱਲ ਹੁਣ ਕਾਨੂੰਨ ਬਣ ਗਿਆ ਹੈ | ਮਾਣਯੋਗ ਰਾਜਪਾਲ ਵਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫ਼ੈਸਲਾ ਲਾਗੂ ਹੋ ਗਿਆ ਹੈ, ਜਿਸ ਨਾਲ ਧਾਰਮਿਕ ਆਸਥਾ ਤੇ ਮਰਿਆਦਾ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨੀ ਰੂਪ ਧਾਰ ਚੁੱਕਾ ਹੈ | ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ 'ਤੇ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖ਼ਤ ਜਵਾਬ ਹੈ, ਜੋ ਧਰਮ ਦੇ ਨਾਂਅ 'ਤੇ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ-ਆਪ ਨੂੰ ਪੰਥਕ ਕਹਿੰਦੀਆਂ ਰਹੀਆਂ, ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ | ਉਨ੍ਹਾਂ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ ਤੇ ਇਹ ਕਾਨੂੰਨ ਸਮਾਜ ਵਿਚ ਆਪਸੀ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ | ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਸ਼ਾਂਤੀ ਤੇ ਏਕਤਾ ਦਾ ਵੱਡਾ

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੀ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਕਾਰ ਦੇ ਢਿੱਲੇ ਖਰੀਦ ਪ੍ਰਬੰਧਾਂ ਤੋਂ ਨਾਖੁਸ਼ ਹਨ ਕਿਸਾਨ ਮਜ਼ਦੂਰ ਤੇ ਆੜ੍ਹਤੀਏ: ਪਵਨ ਗੋਇਲ
Ad Position 24