26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਪੀੜਤ ਕਿਸਾਨਾਂ ਨਾਲ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 20-04-2026
ਸਾਦਿਕ, 19 ਅਪ੍ਰੈਲ (ਆਰ.ਐਸ.ਧੁੰਨਾ)-ਬੀਤੇ ਦਿਨ ਪਿੰਡ ਬੀਹਲੇਵਾਲਾ ਦੇ ਖੇਤਾਂ 'ਚ ਅਚਾਨਕ ਲੱਗੀ ਅੱਗ ਨਾਲ ਹੋਏ ਨੁਕਸਾਨ ਸਬੰਧੀ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਗੁਰਪ੍ਰੀਤ ਕੰਬੋਜ ਨਾਇਬ ਤਹਿਸੀਲਦਾਰ ਸਾਦਿਕ ਤੇ ਪਟਵਾਰੀ ਮਹਿੰਦਰਪਾਲ ਸ਼ਰਮਾ ਜਾਇਜ਼ਾ ਲੈਣ ਲਈ ਪਿੰਡ ਬੀਹਲੇਵਾਲਾ ਵਿਖੇ ਪਹੰੁਚੇ ਤੇ ਪੀੜਤ ਕਿਸਾਨਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ | ਜਾਣਕਾਰੀ ਅਨੁਸਾਰ ਪਿੰਡ ਬੀਹਲੇਵਾਲਾ ਦੇ ਕਿਸਾਨਾਂ ਪਰਮਿੰਦਰ ਸਿੰਘ, ਸੂਰਤ ਸਿੰਘ, ਕਰਮਜੀਤ ਸਿੰਘ, ਕੇਵਲ ਸਿੰਘ ਦੇ ਖੇਤਾਂ 'ਚ ਖੜੀ ਕਰੀਬ 15 ਏਕੜ ਕਣਕ ਦੀ ਫ਼ਸਲ ਅਤੇ ਜੇਤਾ ਸਿੰਘ, ਪਰਮਜੀਤ ਸਿੰਘ ਪੰਮਾ, ਕਰਮਜੀਤ ਸਿੰਘ, ਜਗਸੀਰ ਸਿੰਘ ਆਦਿ ਦਾ ਕਰੀਬ 35 ਏਕੜ ਨਾੜ ਤੇ ਸੁਰਜੀਤ ਸਿੰਘ ਦੀ ਆਪਣੇ ਖੇਤਾਂ 'ਚ ਬਣਾ ਕੇ ਰੱਖੀ ਕੁਝ ਟਰਾਲੀਆਂ ਤੂੜੀ ਅੱਗ ਲੱਗਣ ਨਾਲ ਸੜ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਸੀ | ਇਸ ਮੌਕੇ ਕਿਸਾਨਾਂ ਨਾਲ ਦੁੱਖ ਪ੍ਰਗਟ ਕਰਦਿਆਂ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਪਟਵਾਰੀ ਵਲੋਂ ਵੀ ਕਿਸਾਨਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਹੈ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ | ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪਿੰਡ ਦੇ ਖੇਤਾਂ ਵਿਚਦੀ ਲੰਘਦੇ ਸੇਮਨਾਲੇ ਦੀ ਸਫ਼ਾਈ ਲਈ ਜਲਦ ਮਤਾ ਪਾ ਕੇ ਦਿੱਤਾ ਜਾਵੇ ਤਾਂ ਜੋ ਬਰਸਾਤੀ ਦਿਨਾਂ 'ਚ ਸੇਮਨਾਲੇ ਵਿਚ ਪਾਣੀ ਦੇ ਓਵਰਫ਼ਲੋਅ ਕਾਰਨ ਹੋਣ ਵਾਲੇ ਫ਼ਸਲਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ | ਇਸ ਮੌਕੇ ਪੀੜਤ ਕਿਸਾਨਾਂ ਤੋਂ ਇਲਾਵਾ ਸਰਪੰਚ ਰਾਜਬੀਰ ਸਿੰਘ ਸੰਧੂ, ਸੁਖਵੰਤ ਸਿੰਘ, ਮਨਜੀਤ ਸਿੰਘ, ਦਾਰਾ ਸਿੰਘ ਢਿੱਲੋਂ, ਜਗਦੀਪ ਸਿੰਘ, ਸੁਖਪਾਲ ਸਿੰਘ, ਹਰਮਨ ਸਿੰਘ, ਨਵਦੀਪ ਸਿੰਘ, ਗੁਰਤੇਜ ਸਿੰਘ, ਕੁਲਦੀਪ ਸਿੰਘ ਵੀਰੇਵਾਲਾ, ਹਰਕੀਰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਲਟਸ ਨਾਲ ਬਿਮਾਰੀਆਂ 'ਤੇ ਕਾਬੂ ਪਾਉਣਾ ਸੰਭਵ: ਡਾ. ਖਾਦਰ ਵਲੀ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੀ ਨਤੀਜਾ ਰਿਹਾ ਸ਼ਾਨਦਾਰ
Ad Position 24