ਕੋਟਕਪੂਰਾ, 19 ਅਪ੍ਰੈਲ (ਮੇਘਰਾਜ)-ਬਾਬਾ ਫ਼ਰੀਦ ਕੁਸ਼ਤੀ ਕਲੱਬ ਕੋਟਕਪੂਰਾ ਵਲੋਂ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਗਏ | ਉਪਰੰਤ ਜੇਤੂਆਂ ਨੂੰ ਇਨਾਮ ਵੰਡਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡਾਂ 'ਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਪ੍ਰਧਾਨ ਰਮਨ ਬਕਸ਼ੀ, ਪ੍ਰਧਾਨ ਨਵਦੀਪ ਸਿੰਘ ਢਿੱਲੋਂ, ਯੁਗਰਾਜ ਸਿੰਘ ਜੱਗਾ, ਨਰਿੰਦਰ ਸਿੰਘ ਧਾਲੀਵਾਲ, ਪਰਮਵੀਰ ਸਿੰਘ ਗਿੱਲ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ ਸਰਾਂ ਸਮੇਤ ਹੋਰ ਵੀ ਖੇਡ ਪ੍ਰੇਮੀ ਹਾਜ਼ਰ ਸਨ |