26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼੍ਰੋਮਣੀ ਅਕਾਲੀ ਦਲ (ਬ) ਦਿਨੋ-ਦਿਨ ਹੋਰ ਮਜ਼ਬੂਤੀ ਵੱਲ ਵੱਧ ਰਿਹਾ-ਸੂਬਾ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 20-04-2026
ਬਰਗਾੜੀ, 19 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਜਿਹੜੇ ਲੋਕ ਇਹ ਕਹਿੰਦੇ ਸਨ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਬ) ਪਤਨ ਵੱਲ ਚਲਾ ਗਿਆ ਹੈ, ਅੱਜ ਅਕਾਲੀ ਦਲ ਦੀ ਚੜ੍ਹਤ ਨੇ ਉਨ੍ਹਾਂ ਦੇ ਮੂੰਹ ਬੰਦ ਕਰ ਦਿੱਤੇ ਹਨ ਕਿਉਂਕਿ ਅਕਾਲੀ ਦਲ ਦਿਨੋ-ਦਿਨ ਹੋਰ ਮਜ਼ਬੂਤੀ ਵੱਲ ਵੱਧ ਰਿਹਾ ਹੈ ਤੇ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੀ ਕਤਾਰ ਲੰਮੀ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਦੇ ਗ੍ਰਹਿ ਬਰਗਾੜੀ ਵਿਖੇ ਨੇੜਲੇ ਪਿੰਡਾਂ ਜਿਵੇ ਬੁਰਜ ਜਵਾਹਰ ਸਿੰਘ ਵਾਲਾ, ਗੋਂਦਾਰਾ, ਰਣ ਸਿੰਘ ਵਾਲਾ, ਬੁਰਜ ਹਰੀਕਾ, ਨਿਆਮੀਵਾਲਾ, ਗੁਰੂਸਰ ਸਰਾਵਾਂ ਆਦਿ ਪਿੰਡਾਂ ਅਕਾਲੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੀ ਸਰਕਾਰ ਦੇ ਰਾਜ ਦੀ ਚਾਰ ਸਾਲ ਤੋਂ ਉੱਪਰ ਦੇ ਸਮੇਂ ਦੀ ਕਾਰਗੁਜ਼ਾਰੀ ਤੋਂ ਪਤਾ ਚੱਲ ਗਿਆ ਹੈ ਕਿ ਉਨ੍ਹਾਂ ਪੰਜਾਬ ਦੀ ਸਥਿਤੀ 'ਚ ਕੀ ਬਦਲਾਅ ਲਿਆਂਦਾ ਹੈ | ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਸੱਤ੍ਹਾ 'ਚ ਆਉਣ 'ਤੇ ਇਕ ਮਹੀਨੇ 'ਚ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਰਾਜ 'ਚ ਨਸ਼ੇ ਦੀ ਵਰਤੋਂ ਨੌਜਵਾਨਾਂ ਦੀਆਂ ਰਿਕਾਰਡ ਮੌਤਾਂ ਹੋਈਆਂ ਤੇ ਹੋ ਰਹੀਆਂ ਹਨ ਕਿਉਂਕਿ ਚਿੱਟੇ ਦਾ ਨਸ਼ਾ ਆਮ ਆਦਮੀ ਪਾਰਟੀ ਦੇ ਰਾਜ 'ਚ ਬੜੀ ਅਸਾਨੀ ਨਾਲ ਮਿਲ ਰਿਹਾ ਹੈ |
ਇਸ ਮੌਕੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਡਾ. ਸਤਨਾਮ ਸਿੰਘ ਸਿੱਧੂ, ਕੁਲਦੀਪ ਸਿੰਘ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਮਾ. ਅਜਾਇਬ ਸਿੰਘ, ਮੱਖਣ ਸਿੰਘ ਪੰਚ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ, ਸਾਬਕਾ ਸਰਪੰਚ ਗੁਰਬਚਨ ਸਿੰਘ, ਕੁਲਵੀਰ ਸਿੰਘ ਬੱਬਲ ਬੁਰਜ, ਸਰਪੰਚ ਪ੍ਰਤਾਪ ਸਿੰਘ, ਜ਼ੈਲਦਾਰ ਸੁਖਜਿੰਦਰ ਸਿੰਘ, ਡਾ. ਜਗਦੇਵ ਸਿੰਘ, ਗਿਆਨੀ ਮਹਿੰਦਰ ਸਿੰਘ, ਬੋਹੜ ਸਿੰਘ ਸਰਪੰਚ ਗੋਂਦਾਰਾ, ਪ੍ਰਗਟ ਸਿੰਘ ਔਲਖ, ਰਿੰਕੂ ਸਰਪੰਚ ਬੁਰਜ,ਪਰਮਜੀਤ ਸਿੰਘ, ਹਰਦੀਪ ਸਿੰਘ ਸਤਨਾਮ ਸਿੰਘ, ਜਸਵਿੰਦਰ ਸਿੰਘ, ਭਗਵਾਨ ਸਿੰਘ ਜਤਿੰਦਰ ਸਿੰਘ ਜਟਾਣਾ, ਕੁਲਬੀਰ ਸਿੰਘ, ਸੇਵਾ ਮੁਕਤ ਸਕੱਤਰ ਬਲਜੀਤ ਸਿੰਘ ਸਰਾਵਾਂ, ਬਾਬੂ ਸਿੰਘ ਬਲਾਕ ਸੰਮਤੀ ਮੈਂਬਰ, ਜਗਦੇਵ ਸਿੰਘ ਢਿੱਲੋਂ, ਸੇਵਕ ਸਿੰਘ ਧਰਮਪਾਲ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਖਰੀਦ ਕੇਂਦਰਾਂ 'ਚ ਕਣਕ ਦੀ ਖਰੀਦ ਸ਼ੁਰੂ ਅਗਲੀ ਖ਼ਬਰ ਬਾਬਾ ਫ਼ਰੀਦ ਕੁਸ਼ਤੀ ਕਲੱਬ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ <br/>
Ad Position 24