ਮਲੋਟ, 19 ਅਪ੍ਰੈਲ (ਅਜਮੇਰ ਸਿੰਘ ਬਰਾੜ)-ਗੁੱਡ ਸ਼ੈਫਰਡ ਪਬਲਿਕ ਸਕੂਲ ਪੰਨੀਵਾਲਾ ਫੱਤਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਦਸਵੀਂ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦੌਰਾਨ ਵਿਦਿਆਰਥਣ ਅਰਮਾਨਜੋਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ, ਅਮਰਿੰਦਰ ਸਿੰਘ ਨੇ 91.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਅਸ਼ਨਜੋਤ ਕੌਰ ਨੇ 91.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਜੈਸਮੀਨ ਕੌਰ ਨੇ 90 ਫ਼ੀਸਦੀ ਤੇ ਅਮਾਨਤਜੋਤ ਕੌਰ ਨੇ 89.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਜ਼ਿਕਰਯੋਗ ਹੈ ਕਿ ਸਕੂਲ ਦੇ 15 ਤੋਂ ਵੱਧ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ, ਪਿ੍ੰਸੀਪਲ ਪਿੰਕੀ ਰਾਣੀ ਅਤੇ ਵਾਈਸ ਪਿ੍ੰਸੀਪਲ ਸ਼ੀਨੂ ਭਟੇਜਾ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |