26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਅਗਰਵਾਲ ਸਭਾ ਜੈਤੋ ਵਲੋਂ ਵਿਦਿਆਰਥਣ ਤਮੰਨਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 20-04-2026
ਜੈਤੋ, 19 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਅਗਰਵਾਲ ਸਭਾ ਜੈਤੋ ਨੇ ਅੱਠਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੂੰ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਭਾ ਦੇ ਪ੍ਰਧਾਨ ਮੁਕੇਸ਼ ਗੋਇਲ ਤੇ ਕਾਰਜਕਾਰੀ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਨੇ ਕਿਹਾ ਕਿ ਜੈਤੋ ਮੰਡੀ ਲਈ ਇਹ ਬਹੁਤ ਹੀ ਫ਼ਕਰ ਦੀ ਗੱਲ ਹੈ ਕਿ ਜੈਤੋ ਮੰਡੀ ਦੀ ਇਸ ਧੀ ਨੇ ਜੈਤੋ ਦੇ ਇਤਿਹਾਸ 'ਚ ਪਹਿਲੀ ਵਾਰ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਮਾਣ ਵਧਾਇਆ ਹੈ | ਸਭਾ ਦੇ ਚੇਅਰਮੈਨ ਤੀਰਥ ਰਾਜ ਗਰਗ ਤੇ ਆਲ ਪ੍ਰੋਜੈਕਟ ਚੇਅਰਮੈਨ ਨਰੇਸ਼ ਮਿੱਤਲ ਨੇ ਤਮੰਨਾ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਹੁਣ ਇੱਥੇ ਹੀ ਨਹੀਂ ਰੁਕਣਾ ਤੇ ਇਸੇ ਤਰ੍ਹਾਂ ਆਪਣੀ ਲਗਨ ਅਤੇ ਮਿਹਨਤ ਨਾਲ ਹੋਰ ਉਚਾਈਆਂ ਨੂੰ ਛੂਹਣਾ ਹੈ | ਸਭਾ ਦੇ ਸਕੱਤਰ ਰਮੇਸ਼ ਬਾਂਸਲ ਨੇ ਵੀ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੁਕੇਸ਼ ਗੋਇਲ, ਰਾਜੀਵ ਗੋਇਲ, ਤੀਰਥ ਰਾਜ, ਨਰੇਸ਼ ਮਿੱਤਲ, ਰਮੇਸ਼ ਬਾਂਸਲ ਅਤੇ ਪ੍ਰਵੀਨ ਜੈਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਬਸਪਾ ਨੂੰ ਸੱਤਾ 'ਚ ਲਿਆਉਣ ਦੀ ਲੋੜ-ਕਰੀਮਪੁਰੀ ਕਿਹਾ : ਪੰਜਾਬ 'ਚ ਸਿੱਖਿਆ ਤੇ ਸਿਹ... ਅਗਲੀ ਖ਼ਬਰ ਗੁੱਡ ਸ਼ੈਫਰਡ ਪਬਲਿਕ ਸਕੂਲ ਪੰਨੀਵਾਲਾ ਫੱਤਾ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24