26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਬਸਪਾ ਨੂੰ ਸੱਤਾ 'ਚ ਲਿਆਉਣ ਦੀ ਲੋੜ-ਕਰੀਮਪੁਰੀ ਕਿਹਾ : ਪੰਜਾਬ 'ਚ ਸਿੱਖਿਆ ਤੇ ਸਿਹਤ ਕ੍ਰਾਂਤੀ ਅਮਲੀ ਰੂਪ 'ਚ ਲਿਆਂਦੀ ਜਾਵੇਗੀ

Ad Position 21
No active advertisement
ਅਜੀਤ ਡੈਸਕ 20-04-2026
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਲਈ ਨਸ਼ੇ ਤੇ ਬੇਰੁਜ਼ਗਾਰੀ ਵੱਡਾ ਚੈਲੰਜ ਹੈ | ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪਿਛਲੀਆਂ ਸਰਕਾਰਾਂ ਸੂਬੇ ਨੂੰ ਨਸ਼ਾ ਮੁਕਤ ਨਹੀਂ ਕਰ ਸਕੀਆਂ ਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀਆਂ ਹਨ | ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਲਈ ਵੱਡਾ ਵਿਜ਼ਨ ਲੈ ਕੇ ਚੱਲ ਰਹੀ ਹੈ ਤੇ 'ਪੰਜਾਬ ਸੰਭਾਲੋ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਨ 'ਤੇ ਅਜਿਹਾ ਕਾਨੂੰਨ ਲਿਆਂਦਾ ਜਾਵੇਗਾ ਕਿ ਰਾਜਨੀਤਕ ਆਗੂਆਂ ਭਾਵੇਂ ਕੋਈ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ ਮੰਤਰੀ ਸਭ ਦੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਨਗੇ | ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਹ ਆਗੂ ਚੋਣ ਵਿਚ ਭਾਗ ਨਹੀਂ ਲੈ ਸਕੇਗਾ | ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ 'ਚ ਬਿਹਤਰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਐਮਰਜੈਂਸੀ ਕੇਸਾਂ ਦੇ ਇਲਾਜ ਸਰਕਾਰੀ ਹਸਪਤਾਲ ਵਿਚ ਹੋਣਗੇ | ਉਨ੍ਹਾਂ ਕਿਹਾ ਕਿ ਬਸਪਾ ਸਰਕਾਰ ਆਉਣ 'ਤੇ ਮੁਲਾਜ਼ਮਾਂ ਸਮੇਤ ਸਭ ਵਰਗਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਲਾਲਚ ਦੇ ਕੇ ਵੋਟਾਂ ਬਟੋਰਨੀਆਂ ਚਾਹੁੰਦੀਆਂ ਹਨ, ਜਿਸ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਅਤੇ ਪੰਜਾਬ ਦੀ ਤਕਦੀਰ ਬਦਲਣ ਤੇ ਤਰੱਕੀ ਤੇ ਖ਼ੁਸ਼ਹਾਲੀ ਵੱਲ ਜਾਣ ਲਈ 2027 ਵਿਚ ਬਹੁਜਨ ਸਮਾਜ ਪਾਰਟੀ ਨੂੰ ਸੱਤਾ ਵਿਚ ਲਿਆਉਣ ਦੀ ਲੋੜ ਹੈ ਤਾਂ ਜੋ ਡਾ. ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਸੁਪਨਿਆਂ ਦਾ ਰਾਜ ਭਾਗ ਸਥਾਪਤ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਲੱਖੇਵਾਲੀ, ਜਗਦੇਵ ਅਲਾਰਮ, ਤਰਸੇਮ ਸਿੰਘ ਲੱਖੇਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਅਗਰਵਾਲ ਸਭਾ ਜੈਤੋ ਵਲੋਂ ਵਿਦਿਆਰਥਣ ਤਮੰਨਾ ਦਾ ਸਨਮਾਨ
Ad Position 24