ਪੰਜਗਰਾੲੀਂ ਕਲਾਂ, 19 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਜੀ. ਐਨ. ਕਾਨਵੈਂਟ ਸਕੂਲ ਭਲੂਰ ਵਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮੌਕੇ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਪਿੰਡ ਦੇ ਸਰਪੰਚ ਅਰਸ਼ਦੀਪ ਸਿੰਘ, ਸਾਹਿਤਕਾਰ ਮਾ. ਬਿੱਕਰ ਸਿੰਘ ਭਲੂਰ ਅਤੇ ਸਕੂਲ ਦੇ ਸਾਬਕਾ ਪਿ੍ੰਸੀਪਲ ਹਰਜਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਹੋਣਹਾਰ ਵਿਦਿਆਰਥੀਆਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਜਸਨੂਰ ਸਿੰਘ ਨੇ 98 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਸਨੇ ਪੰਜਾਬੀ ਵਿਸ਼ੇ 'ਚੋਂ 98, ਗਣਿਤ 'ਚੋਂ 91, ਸਾਇੰਸ 'ਚੋਂ 96, ਸਮਾਜਿਕ ਵਿਗਿਆਨ ਅਤੇ ਇਨਫਰਮੇਸ਼ਨ ਟੈਕਨਾਲੋਜੀ 'ਚੋਂ 100, ਹਿੰਦੀ 'ਚੋਂ 96 ਅੰਕ ਪ੍ਰਾਪਤ ਕੀਤੇ | ਸਿਮਰਨਜੋਤ ਕੌਰ ਕੰਗ ਨੇ 91.4 ਫ਼ੀਸਦੀ ਤੇ ਪਵਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਿਲ ਕੀਤੇ | ਸਮਾਗਮ ਦੌਰਾਨ ਸਕੂਲ ਵਲੋਂ ਜਿੱਥੇ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲਿਆਂ ਨੂੰ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦਿੱਤੇ, ਉੱਥੇ ਸ਼ਾਨਦਾਰ ਅੰਕਾਂ ਵਾਲੇ ਵਿਿਅਦਾਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ 'ਚ ਹਾਜ਼ਰ ਸਨ |