27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼ਰਧਾਲੂਆਂ ਦੀ ਬੱਸ ਧਾਰਮਿਕ ਸਥਾਨਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 20-04-2026
ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਤੋਂ ਸ਼ਰਧਾਲੂਆਂ ਦੀ ਇਕ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ | ਇਸ ਮੌਕੇ ਸਪੀਕਰ ਸੰਧਵਾਂ ਵਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਸ਼ਰਧਾਲੂਆਂ ਲਈ ਬਹੁਤ ਜ਼ਿਆਦਾ ਲਾਹੇਵੰਦ ਸਿੱਧ ਹੋ ਰਹੀ ਹੈ | ਇਸ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ 23 ਨੂੰ
Ad Position 24