26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 21-04-2026
ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪੱਖੀ ਕਲਾਂ ਤੋਂ ਪਿੰਡ ਭੋਲੂਵਾਲਾ ਜਾ ਰਹੇ ਸਨ ਤਾਂ ਰਸਤੇ 'ਚ ਬਾਹੱਦ ਪਿੰਡ ਪੱਖੀ ਕਲਾਂ ਤੋਂ ਅਵਤਾਰ ਸਿੰਘ ਉਰਫ਼ ਕਾਕਾ ਪੁੱਤਰ ਰੇਸ਼ਮ ਸਿੰਘ ਪਾਸੀ ਪਿੰਡ ਪੱਖੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹਿੱਟ ਐਂਡ ਰੰਨ ਮਾਮਲੇ 'ਚ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24