26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਅਕਾਲ ਅਕੈਡਮੀ ਜੰਡ ਸਾਹਿਬ ਦੇ ਦਸਵੀਂ ਬੋਰਡ ਦੇ ਨਤੀਜੇ ਰਹੇ ਸ਼ਾਨਦਾਰ-ਅਬਜੋਤ ਕੌਰ 97.4% ਨਾਲ ਪਹਿਲੇ ਸਥਾਨ 'ਤੇ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਅ.ਬ)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੇ ਦਸਵੀਂ ਜਮਾਤ ਦੇ ਬੋਰਡ ਨਤੀਜੇ ਇਸ ਸਾਲ ਬੇਹੱਦ ਸ਼ਾਨਦਾਰ ਰਹੇ ਹਨ | ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਾਲ ਦੇ ਨਤੀਜਿਆਂ ਵਿੱਚ ਅਬਜੋਤ ਕੌਰ ਨੇ 97.4% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸੁਖਮਨਜੋਤ ਕੌਰ ਨੇ 97.2% ਅੰਕ ਪ੍ਰਾਪਤ ਕਰਕੇ ਦੂਜਾ ਤੇ ਗੁਰਸ਼ਾਨ ਸਿੰਘ ਨੇ 94.8% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਰਹਿਮਤਪ੍ਰੀਤ ਕੌਰ ਸੰਧੂ, ਅਵਨੀਤ ਕੌਰ, ਨਵਦੀਪ ਕੌਰ ਨੇ 90% ਤੋਂ ਵੱਧ ਅੰਕ ਹਾਸਿਲ ਕੀਤੇ | ਸਮੂਹ ਵਿਦਿਆਰਥੀਆਂ ਦੀ ਪ੍ਰਦਰਸ਼ਨਸ਼ੀਲਤਾ ਕਾਬਿਲ-ਏ-ਤਾਰੀਫ਼ ਰਹੀ ਹੈ | ਇਸ ਤੋਂ ਇਲਾਵਾ ਅਵਨੀਤ ਕੌਰ ਨੇ ਪੰਜਾਬੀ ਵਿਸ਼ੇ ਵਿੱਚ 100 'ਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਨਿਰਮਲਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਕੜੀ ਮਿਹਨਤ ਦੀ ਪ੍ਰਸ਼ੰਸਾ ਕੀਤੀ |
ਉਨ੍ਹਾਂ ਨੇ ਸਕੂਲ ਦੇ ਮੈਨੇਜਮੈਂਟ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ | ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਪੂਰਾ ਸਹਿਯੋਗ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਅਕਾਲ ਅਕੈਡਮੀ ਜੰਡ ਸਾਹਿਬ ਲਈ ਮਾਣ ਤੇ ਗੌਰਵ ਦਾ ਪਲ ਹੈ ਤੇ ਭਵਿੱਖ ਵਿੱਚ ਵੀ ਸਕੂਲ ਤੋਂ ਇਸੇ ਤਰ੍ਹਾਂ ਦੇ ਉੱਤਮ ਨਤੀਜੇ ਆਉਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਜਾਗਰੂਕਤਾ ਨੂੰ ਲੈ ਕੇ ਪ੍ਰਾਇਮਰੀ ਸਕੂਲ ਵਾੜਾ ਭਾਈਕਾ ਦੇ ਬੱਚਿਆਂ ਨੇ ਰੈਲੀ ਕੱਢੀ ਅਗਲੀ ਖ਼ਬਰ ਪ੍ਰਧਾਨ ਡਾ. ਵੀਰ ਵਿਜੇ ਸਿੰਗਲ ਨੂੰ ਸਦਮਾ, ਧਰਮ-ਪਤਨੀ ਦਾ ਅਚਾਨਕ ਦਿਹਾਂਤ <br/>
Ad Position 24