26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਬਾਸਕਟਬਾਲ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-04-2026
ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼ੇਖ ਫ਼ਰੀਦ ਬਾਸਕਿਟਬਾਲ ਕਲੱਬ ਵਲੋਂ ਪਿਛਲੇ ਦਿਨੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੇਖ ਫ਼ਰੀਦ ਬਾਸਕਿਟਬਾਲ ਚੈਂਪੀਅਨਸ਼ਿਪ ਕਰਵਾਈ ਗਈ | ਜਿਸ ਵਿਚ ਜ਼ਿਲ੍ਹੇ ਭਰ ਤੋਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਉਮਰ ਵਰਗ ਵਿਚ ਭਾਗ ਲੈਂਦਿਆਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਕ ਸ਼ਾਨਦਾਰ ਟਰਾਫੀ ਜਿੱਤ ਕੇ ਸਕੂਲ ਦੀ ਝੋਲੀ ਪਾਈ | ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈ ਬਾਸਕਿਟਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਇਹ ਸਭ ਟੀਮ ਦੇ ਬਿਹਤਰੀਨ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਬਦੌਲਤ ਸੰਭਵ ਹੋਇਆ ਹੈ | ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਦਿ੍ੜ ਨਿਸ਼ਚੇ ਅਤੇ ਖੇਡ ਕੌਸ਼ਲ ਦਾ ਪ੍ਰਗਟਾਵਾ ਕੀਤਾ ਅਤੇ ਕਈ ਮਜ਼ਬੂਤ ਟੀਮਾਂ ਨੂੰ ਹਰਾ ਕੇ ਇਹ ਸਫਲਤਾ ਹਾਸਿਲ ਕੀਤੀ | ਉਨ੍ਹਾਂ ਦੀ ਕਠਿਨ ਮੇਹਨਤ, ਲਗਾਤਾਰ ਅਭਿਆਸ ਅਤੇ ਜਜ਼ਬੇ ਨੇ ਇਸ ਜਿੱਤ ਨੂੰ ਸੰਭਵ ਬਣਾਇਆ | ਸਕੂਲ ਪਹੁੰਚਣ 'ਤੇ ਜੇਤੂ ਟੀਮ ਅਤੇ ਕੋਚ ਪਰਮਜੀਤ ਸਿੰਘ ਦਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ, ਸ਼ਿਵਮ ਤੋਲਾ, ਪਿ੍ੰਸੀਪਲ ਪਿ੍ਯੰਕਾ ਬਰਾੜ, ਮੁੱਖ ਅਧਿਆਪਕ ਕੁਲਦੀਪ ਸਿੰਘ ਅਤੇ ਸਮੂਹ ਸਟਾਫ਼ ਨੇ ਹਾਰਦਿਕ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਨਵ ਏਕਤਾ ਦਿਵਸ 'ਤੇ ਖੂਨਦਾਨ ਕੈਂਪ 24 ਨੂੰ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਨੇ ਮਿ੍ਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ
Ad Position 24