ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਸਮੱਸਿਆਵਾਂ ਤੇ ਮੰਗਾਂ ਰੱਖੀਆਂ | ਇਸ ਮੌਕੇ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ | ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਹੈ ਤੇ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨੂੰ ਘਰ ਦੇ ਨੇੜੇ ਹੀ ਸੁਵਿਧਾ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ |