27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਮਨੋਰੋਗ ਵਿਭਾਗ ਵਲੋਂ ਕਾਨਫ਼ਰੰਸ ਕਰਵਾਈ

Ad Position 21
No active advertisement
ਅਜੀਤ ਡੈਸਕ 21-04-2026
ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦੇ ਮਨੋਰੋਗ ਵਿਭਾਗ ਵਲੋਂ ਇਕ ਰੋਜ਼ਾ ਵਿਗਿਆਨਕ ਕਾਨਫ਼ਰੰਸ ਕਰਵਾਈ ਗਈ | ਕਾਨਫ਼ਰੰਸ ਦਾ ਮੁੱਖ ਉਦੇਸ਼ ਟੈਕਨੋਲੋਜੀ, ਟੈਲੀ-ਸਾਈਕੈਟਰੀ ਤੇ ਪਾਜ਼ੀਟਿਵ ਮੈਨਟਲ ਹੈਲਥ ਬਾਰੇ ਲੋਕਾਂ ਤੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਜਾਗਰੂਕ ਕਰਨਾ ਸੀ | ਕਾਨਫ਼ਰੰਸ 'ਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਟੈਲੀ-ਸਾਈਕੈਟਰੀ ਤੇ ਆਧੁਨਿਕ ਟੈਕਨੋਲੋਜੀ ਦੀ ਮਨੋਰੋਗ ਇਲਾਜ ਵਿਚ ਵੱਧ ਰਹੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਪਾਜ਼ੀਟਿਵ ਮੈਨਟਲ ਹੈਲਥ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਤਕਨੀਕੀ ਸਾਧਨਾਂ ਦਾ ਵੱਧ ਤੋਂ ਵੱਧ ਇਸਤੇਮਾਲ ਕਰਨਾ ਸਮੇਂ ਦੀ ਲੋੜ ਹੈ ਤੇ ਡਾਕਟਰਾਂ ਨੂੰ ਇਸ ਦਿਸ਼ਾ ਵਿਚ ਅੱਗੇ ਆਉਣਾ ਚਾਹੀਦਾ ਹੈ | ਕਾਨਫਰੰਸ ਬਾਰੇ ਜਾਣਕਾਰੀ ਦਿੰਦਿਆਂ ਮਨੋਰੋਗ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ. ਪੀ. ਪੀ. ਬਾਂਸਲ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਟੈਲੀ-ਸਾਈਕੈਟਰੀ ਤੇ ਆਧੁਨਿਕ ਟੈਕਨੋਲੋਜੀ ਮਨੋਰੋਗ ਸੇਵਾਵਾਂ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ |
ਇਸ ਕਾਨਫ਼ਰੰਸ ਦਾ ਉਦੇਸ਼ ਡਾਕਟਰਾਂ ਨੂੰ ਨਵੀਂ ਤਕਨੀਕਾਂ ਨਾਲ ਅਪਡੇਟ ਕਰਨਾ ਤੇ ਪਾਜ਼ੀਟਿਵ ਮੈਨਟਲ ਹੈਲਥ ਨੂੰ ਪ੍ਰੋਤਸਾਹਿਤ ਕਰਨਾ ਹੈ | ਕਾਨਫ਼ਰੰਸ ਵਿਚ ਡੀਨ ਕਾਲਜਜ਼ ਡਾ. ਦੀਪਕ ਜੇ. ਭੱਟੀ, ਪਿ੍ੰਸੀਪਲ ਡਾ. ਰਾਜੀਵ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਤੇ ਡਾ. ਸੀਮਾ ਗਰੋਵਰ ਭੱਟੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਲਗਭਗ 150 ਡਾਕਟਰਾਂ ਨੇ ਇਸ ਕਾਨਫਰੰਸ ਵਿਚ ਭਾਗ ਲਿਆ ਅਤੇ ਮਨੋਰੋਗ ਖੇਤਰ ਨਾਲ ਸੰਬੰਧਿਤ ਨਵੀਆਂ ਤਕਨੀਕਾਂ ਤੇ ਇਲਾਜ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਹ ਕਾਨਫ਼ਰੰਸ ਡਾਕਟਰਾਂ ਲਈ ਗਿਆਨ ਸਾਂਝਾ ਕਰਨ ਤੇ ਮਨੋਰੋਗ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਈ |
Ad Position 22
No active advertisement
ਪਿਛਲੀ ਖ਼ਬਰ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਤੌਰ 'ਤੇ ਆਉਣ ਵਾਲੀ ਕਣਕ ਨੂੰ ਰੋਕਣ ਸੰਬੰਧੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਨਾਕੇ... ਅਗਲੀ ਖ਼ਬਰ ਸੰਧਵਾਂ ਵਲੋਂ ਡਾ. ਅੰਬੇਡਕਰ ਲਾਇਬ੍ਰੇਰੀ ਲਈ 15 ਲੱਖ ਰੁਪਏ ਦੇਣ ਦਾ ਐਲਾਨ
Ad Position 24