18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੇ ਹੁਕਮ

Ad Position 21
No active advertisement
ਅਜੀਤ ਡੈਸਕ 22-04-2026

ਮਾਮਲਾ ਪਿੰਡ ਖਾਨੇ ਕੀ ਢਾਬ 'ਚ ਖੜ੍ਹੀ ਫ਼ਸਲ ਨੂੰ ਅੱਗ ਲਗਾਉਣ ਦਾ
ਮਲੋਟ, 21 ਅਪ੍ਰੈਲ (ਪਾਟਿਲ)-ਪਿੰਡ ਖਾਨੇ ਕੀ ਢਾਬ ਵਿਚ ਸਾਬਕਾ ਸਰਪੰਚ ਰਘੁਬੀਰ ਸਿੰਘ ਦੇ ਖੇਤਾਂ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਲਗਾਈ ਗਈ ਭਿਆਨਕ ਅੱਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਕੇ 'ਤੇ ਪਹੁੰਚ ਕੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ | ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੀੜਤ ਕਿਸਾਨ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ ਗਈ | ਇਸ ਦੌਰਾਨ ਰਘੁਬੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਸਵਾਰਾਂ ਵਲੋਂ ਉਨ੍ਹਾਂ ਦੀ ਖੜ੍ਹੀ ਫ਼ਸਲ ਨੂੰ ਅੱਗ ਲਗਾਈ ਗਈ | ਮੌਕੇ ਤੋਂ ਕੁਝ ਫੁਲਝੜੀਆਂ ਵੀ ਬਰਾਮਦ ਹੋਈਆਂ ਹਨ, ਜਿਸ ਨਾਲ ਸ਼ੱਕ ਹੋਰ ਗਹਿਰਾ ਹੋ ਗਿਆ ਹੈ | ਇਸ ਘਟਨਾ ਤੋਂ ਬਾਅਦ ਡਾ. ਬਲਜੀਤ ਕੌਰ ਨੇ ਤੁਰੰਤ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਦੇ ਹੋਏ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪਿੰਡ ਖਾਨੇ ਕੀ ਢਾਬ ਵਿਖੇ ਅੱਗ ਲੱਗਣ ਕਾਰਨ 50 ਏਕੜ ਤੋਂ ਵੱਧ ਕਣਕ ਸੜੀ
Ad Position 24