18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੰਨੀ ਢਿੱਲੋਂ ਨੇ ਦੋਦਾ ਅਨਾਜ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 22-04-2026
ਦੋਦਾ, 21 ਅਪ੍ਰੈਲ (ਰਵੀਪਾਲ)-ਅਨਾਜ ਮੰਡੀ ਦੋਦਾ ਵਿਖੇ ਹਲਕਾ ਵਿਧਾਇਕ ਦੇ ਭਰਾ ਤੇ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਆੜ੍ਹਤੀਆ ਐਸੋਸੀਏਸ਼ਨ, ਕਿਸਾਨਾਂ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸੰਨੀ ਢਿੱਲੋਂ ਨੇ ਕਣਕ ਖ਼ਰੀਦ ਦਾ ਜਾਇਜ਼ਾ ਲੈਂਦੇ ਹੋਏ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ | ਮੀਟਿੰਗ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਨੇ ਦੱਸਿਆ ਕਿ ਮੰਡੀ 'ਚ ਕਣਕ ਦੀ ਖ਼ਰੀਦ ਤਾਂ ਕੀਤੀ ਜਾ ਰਹੀ ਹੈ, ਪਰ ਬਾਰਦਾਨਾ ਘੱਟ ਹੋਣ ਕਰਕੇ ਕਣਕ ਦੀ ਤਲਾਈ-ਭਰਾਈ ਨਾ ਰੁਕ ਜਾਵੇ ਤਾਂ ਉਨ੍ਹਾਂ ਪ੍ਰਸ਼ਾਸਨ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਇਸ ਦਾ ਵੀ ਹੱਲ ਕੀਤਾ | ਕਿਸਾਨਾਂ ਨੇ ਬਾਰਿਸ਼ਾਂ ਨਾਲ ਮੰਡੀ ਦੇ ਨੀਂਵੇ ਪਾਸੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ, ਜਿਸ ਦਾ ਉਨ੍ਹਾਂ ਕਣਕ ਖ਼ਰੀਦ ਤੋਂ ਬਾਅਦ ਹੱਲ ਲਈ ਭਰੋਸਾ ਦਿੱਤਾ | ਸੰਨੀ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨ-ਮਜ਼ਦੂਰ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਭਾਗ ਸਿੰਘ, ਚੇਅਰਮੈਨ ਅਮਰੀਕ ਸਿੰਘ ਵਕੀਲ ਬਰਾੜ, ਰੇਸ਼ਮ ਸਿੰਘ ਮੈਂਬਰ, ਸਰਦੂਲ ਸਿੰਘ ਮੈਂਬਰ, ਸਿਕੰਦਰ ਸਿੰਘ ਬਰਾੜ, ਜੱਗਾ ਸਿੰਘ ਮੈਂਬਰ, ਬਲਵਿੰਦਰ ਸਿੰਘ ਬੱਬੂ ਸੱਚਦੇਵਾ, ਪ੍ਰਧਾਨ ਨਰੇਸ਼ ਗੋਇਲ, ਬੱਗੀ ਬਰਾੜ, ਰਸ਼ਪਾਲ ਸਚਦੇਵਾ, ਵਿਜੇਪਾਲ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ, ਜਗਜੀਤ ਸਚਦੇਵਾ, ਬਿੱਟੂ ਸੱਚਦੇਵਾ, ਗੁਰਸੇਵਕ ਸੱਚਦੇਵਾ, ਜਗਜੀਤ ਸਿੰਘ ਬਰਾੜ, ਲਾਡੀ ਸੱਚਦੇਵਾ, ਨੰਬਰਦਾਰ ਜਗਜੀਤ ਸਿੰਘ, ਬਲਰਾਜ ਸਿੰਘ ਲੁਹਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਦਾ ਕੈਂਪ ਤੋਂ ਵਾਪਸੀ 'ਤੇ ਸਵਾਗਤ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ
Ad Position 24